February 23, 2025

ਫਰੀਦਕੋਟ ਜ਼ਿਲੇ ਦੇ 4 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ-ਐਕਟਿਵ ਕੇਸ 16

0

*44 ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲ ਚੁੱਕੀ ਹੈ ਛੁੱਟੀ **ਸੈਂਟਰਾਂ ‘ਚ ਠਹਿਰੇ ਵਿਅਕਤੀਆਂ ਨੂੰ ਵਾਪਸ ਘਰਾਂ ‘ਚ ਕੀਤਾ ਜਾ ਰਿਹਾ ਇਕਾਂਤਵਾਸ

ਫਰੀਦਕੋਟ / 17 ਮਈ / ਏਨ ਏਸ ਬੀ ਨਿਉਜ

ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 3493 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3219 ਰਿਪੋਰਟਾਂ ਨੈਗੇਟਿਵ ਆਈਆਂ ਹਨ। ਪਹਿਲਾਂ ਹਜ਼ੂਰ ਸਹਿਬ ਦੇ  ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਦੇ ਨਾਲ ਪ੍ਰਸ਼ਾਸਨ ਵੱਲੋਂ ਸਥਾਪਿਤ ਇਕਾਂਤਵਾਸ ਸੈਂਟਰ ਵਿੱਚ ਰਹਿ ਰਹੇ ਦੂਸਰੇ ਸ਼ਰਧਾਲੂਆਂ ਦੇ ਸਿਹਤ ਵਿਭਾਗ ਵੱਲੋਂ ਦੁਬਾਰਾ ਕੁਝ ਸੈਂਪਲ ਇੱਕਤਰ ਕੀਤੇ ਗਏ ਸਨ।ਜਿੰਨਾਂ ਵਿੱਚੋਂ ਪ੍ਰਾਪਤ ਹੋਈਆਂ ਪਾਜ਼ੇਟਿਵ ਰਿਪੋਰਟਾਂ ਵਾਲੇ ਕੇਸਾਂ ਵਿੱਚ 4 ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹੀ  ਹਨ ਜੋ ਪਿੰਡ ਸੰਧਵਾਂ ਦੇ ਰਹਿਣ ਵਾਲੇ ਹਨ। ਹੁਣ ਫਰੀਦਕੋਟ ਜ਼ਿਲੇ ਦੇ ਕੋਵਿਡ-19 ਤਹਿਤ 44 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਹੁਣ ਫਰੀਦਕੋਟ ਦੇ 16 ਐਕਟਿਵ ਕੇਸ ਹਨ ਜਿੰਨਾ ਵਿੱਚੋਂ 15 ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਅਤੇ 1 ਲੁਧਿਆਣਾ  ਵਿਖੇ ਜੇਰੇ ਇਲਾਜ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।

ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤੇ ਵਿਅਕਤੀਆਂ ਅਤੇ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਜਿੰਨਾਂ ਦੇ ਨਤੀਜੇ ਜਲਦ ਵਿਭਾਗ ਨੂੰ ਮਿਲਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਜਿੰਨਾਂ ਇਕਾਂਤਵਾਸ ਸੈਂਟਰਾਂ ਦੇ ਵਿੱਚ ਰਹਿ ਰਹੇ ਵਿਅਕਤੀਆਂ ਦੀ ਟੈਸਟ ਰਿਪੋਰਟ ਆਉਣੀ ਬਾਕੀ ਹੈ ਉਨ੍ਹਾਂ ਨੂੰ ਛੱਡ ਕੇ ਬਾਕੀ ਇਕਾਂਤਵਾਸ ਸੈਂਟਰਾਂ ਦੇ ਵਿਅਕਤੀਆਂ ਨੂੰ ਘਰ ਵਾਪਸ ਇਕਾਂਤਵਾਸ ਭੇਜਿਆ ਜਾ ਰਿਹਾ ਹੈ। ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਸਿਹਤ ਵਿਭਾਗ ਦੇ ਮੈਡੀਕਲ,ਪੈਰਾ-ਮੈਡੀਕਲ ਅਤੇ ਰੂਰਲ ਮੈਡੀਕਲ ਅਫਸਰਾਂ ਤੇ ਫਾਰਮਾਸਿਸਟਾਂ ਨੂੰ ਸਾਵਧਾਨੀ ਨਾਲ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ। ਉਨਾਂ ਸਿਹਤ ਵਿਭਾਗ ਦੇ ਮਾਸ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਵੀ ਹਦਾਇਤ ਕੀਤੀ ਕਿ ਆਮ ਲੋਕਾਂ ਤੱਕ ਕੋਰੋਨਾ ਮਰੀਜ਼ਾਂ ਸਬੰਧੀ ਅੰਕੜੇ ਆਈ.ਡੀ.ਐਸ.ਪੀ ਸਟਾਫ ਐਪੇਡਿਮੋਜੋਜਿਸਟ ਡਾ.ਵਿਕਰਮਜੀਤ ਸਿੰਘ ਤੇ ਡਾ.ਅਨੀਤਾ ਚੌਹਾਨ ਨਾਲ ਤਾਮੇਲ ਕਰਕੇ ਹੀ ਸਾਂਝੇ ਕੀਤੇ ਜਾਣ। ਉਨ੍ਹਾਂ ਕਿਹਾ ਕੋਰੋਨਾ  ਤੋਂ ਬਚਾਅ ਸਬੰਧੀ ਸਰਕਾਰ ਦੁਆਰਾ ਜਾਰੀ ਅਡਵਾਇਜ਼ਰੀਆਂ,ਜਾਗਰੂਕਤਾ ਸਮੱਗਰੀ ਅਤੇ ਸੁਨੇਹਾਂ ਭੇਜਣ ਲਈ ਫੀਲਡ ਸਟਾਫ,ਲੋਕ ਸੰਪਰਕ ਵਿਭਾਗ,ਪੰਚਾਇਤਾਂ ਅਤੇ ਮੀਡੀਆ ਨਾਲ ਤਾਲਮੇਲ ਬਣਾ ਕੇ ਰੱਖਣਾ ਅਤਿ ਜਰੂਰੀ ਹੈ।

Leave a Reply

Your email address will not be published. Required fields are marked *