Site icon NewSuperBharat

ਬਠਿੰਡਾ ਜ਼ਿਲੇ ਵਿਚ 9.67 ਲੱਖ ਮੀਟਿ੍ਰਕ ਕਣਕ ਦੀ ਕੀਤੀ ਗਈ ਖਰੀਦ

ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਣਕ ਦਿੱਤੀ ਜਾਵੇਗੀ

878754 ਮੀਟਿ੍ਰਕ ਟਨ ਕਣਕ ਦੀ ਮੰਡੀਆਂ ਵਿਚੋਂ ਹੋਈ ਲਿਫਟਿੰਗ *1687 ਕਰੋੜ ਦੀ ਕੀਤੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ

ਬਠਿੰਡਾ / 17 ਮਈ / ਏਨ ਏਸ ਬੀ ਨਿਉਜ

ਬੀਤੀ ਸ਼ਾਮ ਤੱਕ ਜ਼ਿਲਾ ਬਠਿੰਡਾ ਦੀਆਂ ਮੰਡੀਆਂ ’ਚ 9,67,275 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਕੁੱਲ 9,69,274 ਮੀਟਿ੍ਰਕ ਟਨ ਕਣਕ ਪੁੱਜੀ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਕਿਸਾਨਾਂ ਨੂੰ ਹੁਣ ਤੱਕ 1687 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨਾਂ ਇਹ ਵੀ ਕਿਹਾ ਕਿ ਅਦਾਇਗੀ ਸਬੰਧੀ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ੍ਰੀ ਮਨਦੀਪ ਸਿੰੰਘ ਮਾਨ ਨੇ ਦੱਸਿਆ ਕਿ ਪਨਗ੍ਰੇਨ ਨੇ 279212 ਮੀਟਿ੍ਰਕ ਟਨ ਖਰੀਦ ਕੀਤੀ ਹੈ। ਇਸੇ ਤਰਾਂ ਮਾਰਕਫੈਡ ਵੱਲੋਂ 251820 ਮੀਟਿ੍ਰਕ ਟਨ, ਪਨਸਪ ਵੱਲੋਂ 218743 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 147007 ਮੀਟਿ੍ਰਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 68848 ਮੀਟਿ੍ਰਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 1645 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਬਿਨਾਂ 878754 ਮੀਟਿ੍ਰਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ।

Exit mobile version