ਹੁਸ਼ਿਆਰਪੁਰ ਜ਼ਿਲੇ ‘ਚ 7 ਹੋਰ ਪੋਜ਼ੀਟਿਵ ਮਰੀਜ ਆਏ ਸਾਹਮਣੇ : ਸਿਵਲ ਸਰਜਨ
ਹੁਸ਼ਿਆਰਪੁਰ / 21 ਮਈ / ਨਿਊ ਸੁਪਰ ਭਾਰਤ ਨਿਊਜ
ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿਚੋਂ 92 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਜਿਸ ਵਿਚੋਂ 7 ਨਵੇਂ ਪੋਜ਼ੀਵਿਟ ਕੇਸ ਸਾਹਮਣੇ ਆਏ ਹਨ। ਉਨਾਂ ਕਿਹਾ ਕਿ ਹੁਣ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੀ ਸੰਖਿਆ 103 ਹੋ ਗਈ ਹੈ, ਜਿਸ ਵਿੱਚੋਂ 9 ਐਕਟਿਵ ਕੇਸ ਹਨ। ਉਨਾਂ ਦੱਸਿਆ ਕਿ ਹੁਣ ਤੱਕ 1710 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1462 ਸੈਂਪਲ ਨੈਗੇਟਿਵ ਆਏ ਹਨ ਅਤੇ 115 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਇਕ ਪਾਸੇ ਜਿਥੇ ਮਰੀਜ਼ਾਂ ਦੀ ਗਿਣਤੀ ਵਧੀ ਹੈ, ਉਥੇ ਹੁਣ ਤੱਕ 89 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਨਵੇਂ ਪੋਜ਼ੀਟਿਵ ਮਰੀਜ਼ਾਂ ਵਿੱਚ 5 ਮਰੀਜ ਪਿੰਡ ਜਲਾਲਪੁਰ ਦੇ ਹਨ। ਉਨਾਂ ਕਿਹਾ ਕਿ ਇਹ ਪੰਜ ਮਰੀਜ ਉਸ ਕਿਡਨੀ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਸਨ, ਜਿਸਦੀ ਪਿਛਲੇ ਦਿਨੀਂ ਜਲੰਧਰ ਦੇ ਇਕ ਹਸਪਤਾਲ ਵਿੱਚ ਮੌਤ ਹੋ ਗਈ ਸੀ। ਉਨਾਂ ਕਿਹਾ ਕਿ ਇਕ ਮਰੀਜ ਮਹਾਰਾਸ਼ਟਰ ਤੋਂ ਵਾਪਸ ਆਇਆ ਹੈ ਅਤੇ ਇਕ ਨਵਾਂ ਮਰੀਜ ਦਸੂਹਾ ਸਬ-ਡਵੀਜ਼ਨ ਦੇ ਪਿੰਡ ਦਾਤਾ ਦਾ ਹੈ, ਜਿਸਦਾ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਸੈਂਪਲ ਜਾਂਚ ਦੇ ਬਾਅਦ ਪੋਜ਼ੀਟਿਵ ਪਾਇਆ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ ‘ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸੇ ਤਰਾਂ ਜਨਤਕ ਸਥਾਨਾਂ ‘ਤੇ ਥੂਕਣ ਵਾਲੇ ਵਿਅਕਤੀ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੀਂ ਡਿਸਚਾਰਜ ਪਾਲਿਸੀ ਵਿੱਚ ਘੱਟ ਲਛਣਾ ਵਾਲੇ ਪੋਜ਼ੀਟਿਵ ਨੂੰ 100 ਰੁਪਏ ਜ਼ੁਰਮਾਨਾਂ ਕੀਤਾ ਜਾਵੇਗਾ।