December 26, 2024

ਬਠਿੰਡਾ: ਮਿਸ਼ਨ ਫ਼ਤਿਹ: ਕੋਵਿਡ 19 ਦੇ ਪਸਾਰ ਨੂੰ ਰੋਕਣ ਲਈ ਹਰ ਇਕ ਦਾ ਸਹਿਯੋਗ ਜਰੂਰੀ- ਐਸ.ਐਸ.ਪੀ.

0

*ਪੁਲਿਸ ਵਿਭਾਗ ਨੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ **ਲੂ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ

ਬਠਿੰਡਾ / 20 ਜੂਨ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਸ਼ਨੀਵਾਰ ਨੂੰ ਜ਼ਿਲਾ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ। ਇਸ ਦੌਰਾਨ ਜਿੱਥੇ ਪੁਲਿਸ ਨਾਕਿਆਂ ਤੇ ਲੋਕਾਂ ਨੂੰ ਜਾਗਰੂਕਤਾ ਪੈਂਫਲੇਂਟ ਵੰਡੇ ਗਏ ਉਥੇ ਪੁਲਿਸ ਜਵਾਨਾਂ ਨੇ ਲੋਕਾਂ ਨੂੰ ਘਰਾਂ ਵਿਚ ਜਾ ਕੇ ਇਸ ਬਿਮਾਰੀ ਦੇ ਬਚਾਓ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ।

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਦੱਸਿਆ ਕਿ ਕੋਵਿਡ 19 ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਸਭ ਦਾ ਸਹਿਯੋਗ ਜਰੂਰੀ ਹੈ। ਉਨਾਂ ਨੇ ਕਿਹਾ ਕਿ ਇਹ ਮਿਸ਼ਨ ਲੋਕਾਂ ਦਾ ਮਿਸ਼ਨ ਹੈ ਜਿਸ ਨੂੰ ਲੋਕ ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਹੈ। ਉਨਾਂ ਨੇ ਕਿਹਾ ਕਿ ਜਨ ਭਾਗੀਦਾਰੀ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੁੰਦੀ ਹੈ। ਉਨਾਂ ਨੇ ਅਪੀਲ ਕੀਤੀ ਕਿ ਲੋਕ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ। ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਸਮੇਂ ਘਰੋਂ ਨਾ ਨਿਕਲਣ। ਸ਼ਨੀਵਾਰ ਅਤੇ ਐਤਵਾਰ ਨੂੰ ਇਕ ਜਿਲੇ ਤੋਂ ਦੂਜੇ ਜ਼ਿਲੇ ਵਿਚ ਜਾਣ ਲਈ ਕੋਵਾ ਐਪ ਤੋਂ ਈ ਪਾਸ ਬਣਵਾ ਕੇ ਹੀ ਜਾਣ। ਜਨਤਕ ਥਾਂਵਾਂ ਤੇ ਭੀੜ ਨਾ ਕਰਨ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ। ਘਰੋਂ ਬਾਹਰ ਆਉਣ ਸਮੇਂ ਮਾਸਕ ਲਾਜਮੀ ਪਾਉਣ ਅਤੇ ਵਾਰ ਵਾਰ ਹੱਥ ਧੋਂਦੇ ਰਹਿਣ। ਵਾਹਨਾਂ ਵਿਚ ਸਫਰ ਕਰਦੇ ਸਮੇਂ ਮਾਸਕ ਪਾਉਣ ਅਤੇ ਨਿਰਧਾਰਤ ਗਿਣਤੀ ਤੋਂ ਵੱਧ ਲੋਕ ਵਾਹਨਾਂ ਵਿਚ ਸਵਾਰ ਨਾ ਹੋਣ।

ਡਾ: ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਿਸ ਦੇ ਜਵਾਨ ਲਗਾਤਾਰ ਆਪਣੇ ਸਮਾਜ ਨੂੰ ਕੋਵਿਡ ਦੇ ਖਤਰੇ ਤੋਂ ਬਚਾਉਣ ਲਈ ਕੰਮ ਕਰ ਰਹ ਹਨ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਸਰਕਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਨ। ਉਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਦੇ ਮਿਸ਼ਨ ਫਤਿਹ ਬੈਜ ਵੀ ਲਗਾਏ ਗਏ ਸਨ।

ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਆਪਣੇ ਫੋਨ ਵਿਚ ਕੋਵਾ ਐਪ ਡਾਉਨਲੋਡ ਕਰਨ ਅਤੇ ਇਸ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਉਨਾਂ ਨੇ ਕਿਹਾ ਕਿ ਇਸ ਐਪ ਤੇ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਲਈ ਆਨਲਾਈਨ ਮੁਕਾਬਲਾ ਡਾਊਨਲੋਡ ਕਰਨ ਵਾਲਿਆਂ ਵੱਲੋਂ ਅਰਜਿਤ ਕੀਤੇ ਅੰਕਾਂ ਦੇ ਅਧਾਰ ਤੇ ਹੋਰ ਰਿਹਾ ਹੈ।

ਮਿਸ਼ਨ ਫਤਿਹ ਤਹਿਤ ਅੱਜ ਰਾਮਪੁਰਾ ਫੂਲ, ਮੌੜ ਪੁਲਿਸ ਸਟੇਸ਼ਨ ਸਮੇਤ ਵੱਖ ਵੱਖ ਥਾਣਿਆਂ ਵਿਚ ਪੁਲਿਸ ਦੇ ਜਵਾਨਾਂ ਨੇ ਲੋਕਾਂ ਨੂੰ ਮਿਸ਼ਨ ਫਤਿਹ ਬਾਰੇ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *