ਕਰੋਨਾ ਉੱਤੇ ਕਾਬੂ ਪਾਉਣ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਕੀਤਾ ਜਾ ਰਿਹਾ ਹੈ ਰੋਗਾਣੂ ਮੁਕਤ: ਕਾਰਜ ਸਾਧਕ ਅਫਸਰ
ਸ੍ਰੀ ਅਨੰੰਦਪੁਰ ਸਾਹਿਬ / 2 ਅਗਸਤ / ਨਿਊ ਸੁਪਰ ਭਾਰਤ ਨਿਊਜ
ਕਰੋਨਾ ਵਾਇਰਸ ਮਹਾਂਮਾਰੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਦੇ ਹੋਏ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜ ਸਾਧਕ ਅਫਸਰ ਵਿਕਾਸ ਉਪਲ ਵੱਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਦੁਆਰਾ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਸੈਨੀਟਾਈਜ਼ਰ ਕਰਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਗੁਰੂ ਨਗਰੀ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਰੋਗਾਣੂ ਮੁਕਤ ਤੇ ਸਵੱਛ ਰੱਖਿਆ ਜਾ ਸਕਦਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਸਲ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਵਿਕਾਸ ਉੁਪਲ ਨੇ ਕੀਤਾ। ਉਨਾਂ ਨੇ ਕਿਹਾ ਕਿ ਨਗਰ ਕੌਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਬੰਧਕ ਕਮ ਉਪ ਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਵੱਲੋਂ ਇਸ ਗੁਰੂ ਨਗਰੀ ਨੂੰ ਕਰੋਨਾ ਵਾਇਰਸ ਮਹਾਂਮਾਰੀ ਦੌਰਾਨ ਇਸ ਨੂੰ ਰੋਗਾਣੂ ਮੁਕਤ ਕਰਨ ਲਈ ਲਗਾਤਾਰ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਜਿਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਕੋਵਿਡ 19 ਦੀਆਂ ਸਾਵਧਾਨੀਆਂ ਮਾਸਕ ਪਾਉਣਾ, ਬਾਰ ਬਾਰ ਹੱਥ ਧੋਣਾਂ, ਸਮਾਜਿਕ ਦੂਰੀ ਬਣਾਏ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੋਰਡਿੰਗ ਲਗਾ ਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸਾਫ ਸਫਾਈ ਅਤੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੀ ਸਾਂਝੇਦਾਰੀ ਬੇਹੱਦ ਜਰੂਰੀ ਹੈ।