ਸੋਨੀ ਵੱਲੋਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 2 ਲੱਖ ਰੁਪਏ ਦੀ ਸਹਾਇਤਾ
ਅੰਮ੍ਰਿਤਸਰ / 2 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਆਪਣੇ ਅਖਿਤਆਰੀ ਕੋਟੇ ਵਿਚੋਂ ਵਾਰਡ ਨੰਬਰ 71 ਵਿਖੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ ਹਾਲ ਬਨਾਉਣ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਦੇ ਬਾਵਜੂਦ ਵਿਕਾਸ ਕੰਮਾਂ ਲਈ ਖੁੱਲਾ ਪੈਸਾ ਖਰਚ ਕਰ ਰਹੀ ਹੈ।
ਉਨਾਂ ਕਿਹਾ ਕਿ ਹੁਣ ਤੱਕ ਜਿੱਥੇ 300 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੋਵਿਡ ਨਾਲ ਨਿਜੱਠਣ ਲਈ ਖਰਚ ਕੀਤੀ ਜਾ ਚੁੱਕੀ ਹੈ, ਉਥੇ ਚੱਲ ਰਹੇ ਵਿਕਾਸ ਕੰਮਾਂ ਵਿਚ ਵੀ ਖੜੋਤ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਧਰਮਸ਼ਾਲਾ ਦੇ ਪ੍ਰਬੰਧਕਾਂ ਨੂੰ ਹੋਰ ਮਦਦ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕੌਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਧਰਮਵੀਰ ਸਰੀਨ, ਕੌਂਸਲਰ ਲਖਵਿੰਦਰ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਜਤਿੰਦਰ ਸਿੰਘ ਬੱਬੂ, ਮਨਜਿੰਦਰ ਸਿੰਘ, ਰਵਿੰਦਰ ਸਿੰਘ, ਹੈਪੀ ਸਿੰਘ, ਕੁਲਦੀਪ ਸਿੰਘ ਅਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ।