December 26, 2024

ਫਰੀਦਕੋਟ ਜ਼ਿਲ੍ਹੇ ‘ਚ 14 ਹੋਰ ਆਏ ਕੋਰੋਨਾ ਪਾਜ਼ੀਟਿਵ **2 ਮਰੀਜ਼ ਹੋਏ ਸਿਹਤਯਾਬ, ਮਿਲੀ ਹਸਪਤਾਲ ਤੋਂ ਛੁੱਟੀ

0

ਕੋਰੋਨਾ ਸੈਂਪਲ ਇਕੱਤਰ ਕਰਦੀ ਸਿਹਤ ਵਿਭਾਗ ਦੀ ਟੀਮ

ਫਰੀਦਕੋਟ / 2 ਅਗਸਤ / ਨਿਊ ਸੁਪਰ ਭਾਰਤ ਨਿਊਜ

ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ 2 ਹੋਰ ਕੋਰੋਨਾ ਮਰੀਜ਼ ਜੋ ਜੇਰੇ ਇਲਾਜ ਸਨ ਨੂੰ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਰੋਨਾ ਨੂੰ ਕਾਬੂ ਕਰਨ ਲਈ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਪਰ ਕੋਰੋਨਾ ਦਾ ਕਹਿਰ ਫਿਰ ਵੀ ਜਾਰੀ ਹੈ ਅਤੇ ਹਰ ਰੋਜ ਕੋਰੋਨਾ ਦੇ ਮਾਮਲੇ ਵੱਧਣਾ ਚਿੰਤਾਂ ਦਾ ਵਿਸ਼ਾ ਹੈ। ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ 14 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਿੰਨਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੈਡੀਸਨ ਵਿਭਾਗ ਦੇ 2 ਡਾਕਟਰ, ਸਿਵਲ ਹਸਪਤਾਲ ਫਰੀਦਕੋਟ ਦੇ 3 ਹੈਲਥ ਕੇਅਰ ਵਰਕਰ, ਸਿੱਖਾਂਵਾਲਾ ਰੋਡ ਕੋਟਕਪੂਰਾ ਦੇ ਪਹਿਲਾਂ ਆਏ ਕੋਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ 4 ਵਿਅਕਤੀ, ਹਰੀਨੌ ਰੋਡ ਨੇੜੇ ਰੇਲਵੇ ਫਾਟਕ 2 ਕੇਸ, ਬਾਹਮਣਵਾਲਾ ਰੋਡ 1 ਵਿਅਕਤੀ, ਕੋਟਕਪੂਰਾ ਦੇ ਸਿਵਲ ਹਸਪਤਾਲ ਨਾਲ ਸਬੰਧਤ 1 ਆਸ਼ਾ ਵਰਕਰ ਅਤੇ ਪਿੰਡ ਝੱਖੜਵਾਲਾ ਦਾ 1 ਵਿਅਕਤੀ ਸ਼ਾਮਿਲ ਹੈ।

ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 15744 ਸੈਂਪਲ ਲਏ ਗਏ ਹਨ।ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ, ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ ਕੇਸ 311 ਹੋ ਗਏ ਹਨ, ਜਦ ਕੇ ਐਕਟਿਵ ਕੇਸ 62 ਹੋ ਗਏ ਹਨ।ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਜਨਤਕ ਸਥਾਨਾਂ ਤੇ ਜਾਗਰੂਕਤਾ ਪਰਚੇ ਤਕਸੀਮ ਕਰਨ ਦੇ ਨਾਲ-ਨਾਲ ਕੋਰੋਨਾ ਦੇ ਲੱਛਣ, ਬਚਾਅ ਅਤੇ ਸਾਵਧਾਨੀਆਂ ਸਬੰਧੀ ਅਨਊਂਸਮੈਂਟ ਵੀ ਕਰਵਾਈ ਜਾ ਰਹੀ ਹੈ,ਜ਼ਿਲ੍ਹੇ ਵਿਚ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ। ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ। ਉਨ੍ਹਾਂ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *