ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾ 1 ਹੋਰ ਡਾਕਟਰ ਕੋਰੋਨਾ ਪਾਜ਼ੀਟਿਵ **1 ਮਰੀਜ਼ ਕੋਰੋਨਾ ਤੋਂ ਹੋਇਆ ਤੰਦਰੁਸਤ
*ਲਾਪਰਵਾਹੀ ਛੱਡ ਕੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਫਰੀਦਕੋਟ / 04 ਅਗਸਤ / ਨਿਊ ਸੁਪਰ ਭਾਰਤ ਨਿਊਜ
ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਫਰੀਦਕੋਟ ਦੇ 1 ਹੋਰ ਕੋਰੋਨਾ ਮਰੀਜ਼ ਜੋ ਜੇਰੇ ਇਲਾਜ ਸੀ ਨੂੰ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲੇ ਵਿੱਚ ਕੋਰੋਨਾ ਦੀਆਂ ਸਾਵਧਾਨੀਆਂ ਤੇ ਬਚਾਅ ਲਈ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਪਰ ਕੋਰੋਨਾ ਦਾ ਪ੍ਰਕੋਪ ਫਿਰ ਵੀ ਜਾਰੀ ਹੈ, ਜਿਸ ਤੋਂ ਸੁਚੇਤ ਹੋਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ।।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ 28 ਸਾਲਾ 1 ਡਾਕਟਰ ਜੋ ਗੁਰੂ ਨਾਨਕ ਕਲੌਨੀ ਵਿਖੇ ਰਹਿੰਦਾ ਹੈ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 15967 ਸੈਂਪਲ ਲਏ ਗਏ ਹਨ। ਜਿੰਨਾਂ ਵਿੱਚੋਂ 15070 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ। 268 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ। ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ, ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 318 ਹੋ ਗਏ ਹਨ। ਜਦ ਕੇ ਐਕਟਿਵ ਕੇਸ 58 ਹਨ।ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਰੋਨਾ ਦੇ ਲੱਛਣ, ਬਚਾਅ ਅਤੇ ਸਾਵਧਾਨੀਆਂ ਸਬੰਧੀ ਅਨਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਜਨਤਕਲ ਸਥਾਨਾਂ ਤੇ ਪਰਚੇ ਤਕਸੀਮ ਅਤੇ ਜਾਗਰੂਕਤਾ ਬੋਰਡ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ। ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ। ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ। ਉਨਾਂ ਕੋਵਾ ਐਪ ਪੰਜਾਬ ਦੇ ਮਾਧਿਅਮ ਰਾਂਹੀ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਅਤੇ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।