December 26, 2024

ਐਸ.ਐਸ.ਪੀ. ਵਲੋਂ ਕੋਵਿਡ ਨਿਰਦੇਸ਼ਾਂ ਦੀ ਪਾਲਣਾ ਲਈ ਲੋਕਾਂ ਨੂੰ ਅਪੀਲ **ਲੋਕ ਹਿੱਤਾਂ ਦੇ ਮੱਦੇਨਜ਼ਰ ਉਲੰਘਣਾ ਬਰਦਾਸ਼ਤਯੋਗ ਨਹੀਂ

0

*ਨਾਜਾਇਜ਼ ਸ਼ਰਾਬ ਕਾਰੋਬਾਰ ’ਚ ਸ਼ਾਮਲ ਲੋਕ ਨਿਸ਼ਾਨੇ ’ਤੇ **ਇਕ ਦਿਨ ’ਚ ਕੋਵਿਡ ਹਦਾਇਤਾਂ ਦੀ ਉਲੰਘਣਾ ਦੇ 463 ਚਲਾਨ ਤੇ 2.31 ਲੱਖ ਰੁਪਏ ਜ਼ੁਰਮਾਨਾ ***ਹੁਣ ਤੱਕ ਜ਼ਿਲ੍ਹੇ ’ਚ ਮਾਸਕ ਨਾ ਪਾਉਣ ਦੇ 18889 ਮਾਮਲਿਆਂ ’ਚ 86.88 ਲੱਖ ਰੁਪਏ ਜ਼ੁਰਮਾਨਾ

ਹੁਸ਼ਿਆਰਪੁਰ / 04 ਅਗਸਤ / ਨਿਊ ਸੁਪਰ ਭਾਰਤ ਨਿਊਜ

ਜਨਤਕ ਹਿੱਤਾਂ ਦੇ ਮੱਦੇਨਜ਼ਰ ਅਤੇ ਕੋਵਿਡ ਦੇ ਹੋਰ ਫੈਲਾਅ ਨੂੰ ਰੋਕਣ ਲਈ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਇਨ੍ਹਾਂ ਹਦਾਇਤਾਂ ਨੂੰ ਚੰਗੀ ਤਰ੍ਹਾਂ ਅਪਨਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ। ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਲਈ ਪਹਿਲਾਂ ਹੀ ਚੈਕਿੰਗ ਵਧਾ ਦਿੱਤੀ ਹੈ ਅਤੇ ਵੱਧ ਰਹੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਅਹੁਦਾ ਸੰਭਾਲਣ ਤੋਂ ਬਾਅਦ ਇਕੱਲੇ 3 ਅਗਸਤ ਵਾਲੇ ਦਿਨ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਬਾਰੇ ਜਾਣਕਾਰੀ ਦਿੰਦਿਆਂ ਮਾਹਲ ਨੇ ਕਿਹਾ ਕਿ ਸੋਮਵਾਰ ਨੂੰ ਹੀ ਅਜਿਹੇ ਮਾਮਲਿਆਂ ਵਿੱਚ ਮਾਸਕ ਨਾ ਪਾਉਣ ਵਾਲਿਆਂ ਦੇ 463 ਚਲਾਨ ਕਰਦਿਆਂ ਜ਼ਿਲ੍ਹਾ ਪੁਲਿਸ ਨੇ 2.31 ਲੱਖ ਰੁਪਏ ਜ਼ੁਰਮਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 94 ਟਰੈਫਿਕ ਚਲਾਨ ਵੀ ਕੀਤੇ ਗਏ।

ਨਾਜਾਇਜ਼ ਸ਼ਰਾਬ ਕਾਰੋਬਾਰ ਖਿਲਾਫ਼ ਕੀਤੀ ਸਖਤੀ ਸਬੰਧੀ ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ 9 ਮਾਮਲੇ ਦਰਜ ਕਰਕੇ 81 ਲੀਟਰ ਨਾਜਾਇਜ਼ ਅਤੇ 62 ਲੀਟਰ ਜਾਇਜ਼ ਬਰਾਮਦ ਕੀਤੀ ਗਈ। ਨਾਜਾਇਜ਼ ਸ਼ਰਾਬ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਮਾਹਲ ਨੇ ਕਿਹਾ ਕਿ ਇਹ ਲੋਕ ਜ਼ਿਲ੍ਹਾ ਪੁਲਿਸ ਦੇ ਨਿਸ਼ਾਨੇ ’ਤੇ ਹਨ ਅਤੇ ਇਨ੍ਹਾ ਖਿਲਾਫ਼ ਪੂਰੀ ਸਖਤੀ ਵਰਤਦਿਆਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੋਵਿਡ ਹਦਾਇਤਾਂ ਦੀ ਉਲੰਘਣਾ ਦੇ ਮਾਮਲਿਆਂ ਅਤੇ ਜ਼ੁਰਮਾਨੇ ਸਬੰਧੀ ਐਸ.ਐਸ.ਪੀ. ਨੇ ਦੱਸਿਆ ਕਿ 23 ਮਾਰਚ ਤੋਂ ਲੈ ਕੇ ਹੁਣ ਤੱਕ ਮਾਸਕ ਨਾ ਪਾਉਣ ਵਾਲਿਆਂ ਦੇ 18889 ਚਾਲਾਨ ਅਤੇ 86.89 ਲੱਖ ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ਅਤੇ ਖੁੱਲ੍ਹੇ ਵਿੱਚ ਥੁੱਕਣ ਦੇ 146 ਮਾਮਲਿਆਂ ਵਿੱਚ 26900 ਰੁਪਏ ਜ਼ੁਰਮਾਨੇ ਦੇ ਨਾਲ-ਨਾਲ ਘਰ-ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਵਿੱਚ 4 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਣਦੀ ਦੂਰੀ ਨਾ ਬਣਾ ਕੇ ਰੱਖਣ ਦੇ 2 ਮਾਮਲਿਆਂ ਵਿੱਚ 4000 ਰੁਪਏ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਕਰਫਿਊ ਦੀ ਉਲੰਘਣਾ ਦੇ 649 ਮਾਮਲਿਆਂ ਵਿੱਚ 943 ਲੋਕਾਂ ਖਿਲਾਫ਼ ਕਾਰਵਾਈ ਕਰਦਿਆਂ 239 ਵਾਹਨ ਜ਼ਬਤ ਕੀਤੇ ਗਏ ਸਨ। ਐਸ.ਐਸ.ਪੀ. ਨੇ ਦੱਸਿਆ ਕਿ ਚੈਕਿੰਗ ਮੁਹਿੰਮ ਨੂੰ ਆੳਂੁਦੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੋਵਿਡ ਦੀਆਂ ਹਦਾਇਤਾਂ ਦੀ ਉਲੰਘਣਾ ਨਾ ਕਰਨ।

Leave a Reply

Your email address will not be published. Required fields are marked *