ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਸਬੰਧੀ ਨੰਗਲ ਵਿੱਚ ਮੀਟਿੰਗ ਅੱਜ।
ਨੰਗਲ / 05 ਅਗਸਤ / ਨਿਊ ਸੁਪਰ ਭਾਰਤ ਨਿਊਜ
ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਮਨਾਉਣ ਸਬੰਧੀ ਇਕ ਵਿਸੇਸ਼ ਮੀਟਿੰਗ 06 ਅਗਸਤ ਨੂੰ ਦੁਪਹਿਰ 3.30 ਵਜੇ ਨਗਰ ਕੋਸ਼ਲ ਨੰਗਲ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜਿਸ ਵਿੱਚ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਸਮਾਰੋਹ ਦਾ ਸਥਾਨ ਅਤੇ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸ ਵਾਰ ਦਾ ਸੁਤੰਤਰਤਾ ਦਿਵਸ ਸਮਾਰੋਹ ਬਹੁਤ ਹੀ ਸੁਰੱਖਿਅਤ ਢੰਗ ਨਾਲ ਮਨਾਇਆ ਜਾਵੇਗਾ ਤਾਂ ਜੋ ਲੋਕਾਂ ਤੇ ਕਰੋਨਾ ਵਾਇਰਸ ਦੇ ਸੰਕਰਮਣ ਦਾ ਕੋਈ ਪ੍ਰਭਾਵ ਨਾ ਪਵੇ। ਉਹਨਾਂ ਕਿਹਾ ਕਿ ਇਸ ਬਾਰੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਇਸ ਸਮਾਰੋਹ ਸਬੰਧੀ ਸਰਕਾਰ ਦੀਆਂ ਗਾਈਡ ਲਾਈਨ ਦੀ ਪਾਲਣਾ ਯਕੀਨੀ ਬਣਾਉਣ।