February 23, 2025

ਕੋਰੋਨਾ ਦੀ ਆੜ ਵਿਚ ਕਿਸੇ ਨਾਲ ਧੱਕਾ ਨਹੀਂ ਕਰੇਗੀ ਪੰਜਾਬ ਸਰਕਾਰ- ਸੋਨੀ

0

ਸ੍ਰੀ ਓ ਪੀ ਸੋਨੀ ਨੂੰ ਮੰਗ ਪੱਤਰ ਦਿੰਦੇ ਮੁਲਾਜ਼ਮ ਯੂਨੀਅਨ ਦੇ ਆਗੂ।

*ਮੁਲਾਜ਼ਮ ਸੰਘਰਸ਼ ਮੋਰਚੇ ਨੇ ਦਿੱਤਾ ਮੰਗ ਪੱਤਰ ਭੇਜਿਆ

ਅੰਮ੍ਰਿਤਸਰ / 07 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਰੋਨਾ ਸੰਕਟ ਦੀ ਆੜ ਹੇਠ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਕਰੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਅਦਾਰਿਆਂ ਵਿਚ ਲਗਾਤਾਰ ਭਰਤੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰ-ਅੰਦੇਸ਼ੀ ਸਦਕਾ ਪੰਜਾਬ ਦੇ ਮੁਲਾਜ਼ਮਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ ਸਮੇਂ ਸਿਰ ਤਨਖਾਹ ਤੇ ਹੋਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਕਾਸ ਕੰਮਾਂ ਲਈ ਸਰਕਾਰ ਲਗਾਤਾਰ ਫੰਡ ਜਾਰੀ ਕਰ ਰਹੀ ਹੈ। ਇਸ ਮੌਕੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਸੁਖਰਾਜ ਸਿੰਘ ਸਰਕਾਰੀਆ, ਬਿਕਰਮਜੀਤ ਸਿੰਘ ਸ਼ਾਹ, ਕਾਰਜਵਿੰਦਰ ਸਿੰਘ ਬੁੱਟਰ ਅਤੇ ਪਰਮਜੀਤ ਕੌਰ ਮਾਨ ਦੀ ਅਗਵਾਈ ਹੇਠ ਇਕੱਠੇ ਹੋ ਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਰਹਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮੁਲਾਜ਼ਮ ਮੰਗਾਂ ਦਾ ਮੰਗ ਪੱਤਰ ਭੇਜਿਆ.. ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਮੱਖਣਵਿੰਡੀ ਅਤੇ ਮਮਤਾ ਸ਼ਰਮਾਂ ਨੇ ਕਿਹਾ ਕਿ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਜਾਮ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਨੂੰ ਕੇਂਦਰੀ ਸਕੇਲਾਂ ਨਾਲ ਟੋਚਨ ਕਰਨ, ਡੀ.ਏ. ਜਾਮ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ, ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ‘ਤੇ ਘੱਟੋ ਘੱਟ ਉਜਰਤਾਂ ਲਾਗੂ ਨਾ ਕਰਨ ਅਤੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਨ ਵਿਰੁੱਧ ਸਮੁੱਚੇ ਮੁਲਾਜ਼ਮ ਵਰਗ ਅੰਦਰ ਪੰਜਾਬ ਸਰਕਾਰ ਖਿਲਾਫ ਗੁੱਸਾ ਭਰਿਆ ਪਿਆ ਹੈ। ਮੁਲਾਜ਼ਮ ਆਗੂ ਚਰਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਰਛਪਾਲ ਸਿੰਘ ਜੰਗਲਾਤ ਅਤੇ ਜਸਪ੍ਰੀਤ ਸਿੰਘ ਬਿਜਲੀ ਬੋਰਡ ਨੇ ਕਿਹਾ ਕਿ ਆਪਣੇ ਚੋਣ ਮਨੋਰਥ ਪੱਤਰ ਤੋਂ ਬਿਲਕੁਲ ਉਲਟ ਜਾ ਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ 31 ਦਸੰਬਰ 2020 ਤੱਕ ਰੋਕ ਦਿੱਤਾ ਗਿਆ ਹੈ ਅਤੇ ਕੇਂਦਰੀ ਤਨਖਾਹ ਸਕੇਲਾਂ ਤੋਂ ਵਧੇਰੇ ਸਕੇਲ ਦੇਣ ‘ਤੇ ਰੋਕ ਲਗਾ ਦਿੱਤੀ ਹੈਂ। ਜਨਵਰੀ 2018 ਤੋਂ ਡੀ.ਏ. ਜਾਮ ਹੈ ਅਤੇ 158 ਮਹੀਨਿਆਂ ਦਾ ਬਕਾਇਆ ਦੱਬਿਆ ਹੋਇਆ ਹੈ।ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਨਾ ਦੇ ਕੇ ਨਿਗੂਣੇ ਭੱਤਿਆਂ ‘ਤੇ ਕੰਮ ਕਰਵਾਇਆ ਜਾ ਰਿਹਾ ਹੈ।ਮਜ਼ਦੂਰਾਂ ਦੀ ਘੱਟੋ ਘੱਟ ਉੁਜ਼ਰਤਾਂ ਦੇ 01-03-2020 ਤੋਂ ਵਾਧੇ ਵਾਲੇ ਕਿਰਤ ਵਿਭਾਗ ਦੇ ਪੱਤਰ ਨੂੰ ਰੱਦ ਕਰ ਦਿੱਤਾ ਹੈ।

ਅੱਜ ਦੇ ਪ੍ਰੋਗਰਾਮ ਵਿੱਚ ਗੁਰਦੇਵ ਸਿੰਘ, ਰਾਜੇਸ਼ ਪ੍ਰਾਸ਼ਰ, ਰਾਜ ਮਸੀਹ ਭੋਏਵਾਲ, ਹਰਿੰਦਰ ਕੁਮਾਰ ਐਮਾਂ, ਰਮੇਸ਼ ਵੇਰਕਾ, ਸਰਬਜੀਤ ਕੌਰ ਭੋਰਛੀ, ਮਨਪ੍ਰੀਤ ਕੌਰ, ਗੁਰਮੀਤ ਕੌਰ ਅਤੇ ਗੁਰਦੀਪ ਸਿੰਘ ਕਲੇਰ ਆਦਿ ਵੀ ਸ਼ਾਮਿਲ ਸਨ।

Leave a Reply

Your email address will not be published. Required fields are marked *