ਲੋਕ ਗੈਰ ਕਾਨੂੰਨੀ ਨਸ਼ਿਆਂ ਅਤੇ ਸ਼ਰਾਬ ਦੇ ਕਾਰੋਬਾਰ, ਸਬੰਧੀ ਪੁਲਿਸ ਨੂੰ ਸੂਚਨਾ ਦੇਣ: ਐਸ.ਐਸ.ਪੀ

*ਸੰਪਰਕ ਨੰ: 75270-17006, 98720-22641 ਤੇ ਦਿਉ ਜਾਣਕਾਰੀ: ਈ.ਟੀ.ਓ ***ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਲਈ ਸੰਪਰਕ ਨੰ: ਜਾਰੀ: ਸਤੀਸ਼ ਕੁਮਾਰ
ਫਰੀਦਕੋਟ / 08 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਸ਼ਰਾਬ ਤੇ ਹੋਰ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰਕੇ ਜਿਥੇ ਉਨ੍ਹਾਂ ਵਿਰੁੱਧ ਵੱਡੀ ਪੱਧਰ ਤੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਉਥੇ ਹੀ ਇਸ ਗੈਰ-ਕਾਨੂੰਨੀ ਤੇ ਸਮਾਜ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।
ਐਸ.ਐਸ.ਪੀ ਫਰੀਦਕੋਟ ਸਰਦਾਰ ਸਵਰਨਦੀਪ ਸਿੰਘ ਅਤੇ ਈ.ਟੀ.ਓ ਸ੍ਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਸਮਾਜ ਦੇ ਸਾਰੇ ਵਰਗਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਤਾਂ ਜ਼ੋ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖਤ ਤੋਂ ਸਖਤ ਕਾਨੂੰਨੀ ਸਜ਼ਾ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੁਲਿਸ ਦੇ ਐਕਸਾਈਜ਼ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਸੁਰੂ ਕੀਤੀ ਗਈ ਹੈ। ਜਿਸ ਤਹਿਤ ਲੋਕਾਂ ਨੂੰ ਸ਼ਰਾਬ ਤੇ ਹੋਰ ਨਸ਼ਿਆਂ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਦੇਣ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਚਲਾਈ ਜਾ ਰਹੀ ਹੈ।
ਸਤਵਿੰਦਰ ਸਿੰਘ ਡੀ.ਐਸ.ਪੀ. ਫਰੀਦਕੋਟ ਅਤੇ ਈ.ਟੀ.ਓ ਸ੍ਰੀ ਸਤੀਸ਼ ਸ਼ਰਮਾ ਨੇ ਦੱਸਿਆ ਕਿ ਦੱਸਿਆ ਕਿ ਨਜਾਇਜ਼ ਸਰਾਬ ਜੋ ਕਿ ਗੈਰ ਕਾਨੂੰਨੀ ਤੌਰ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਹਿਰੀਲੇ ਪਦਾਰਥ ਪਾ ਕੇ ਤਿਆਰ ਕੀਤੀ ਜਾਂਦੀ ਹੈ। ਇਹ ਮਨੁੱਖੀ ਜੀਵਨ ਲਈ ਵੀ ਬਹੁਤ ਹੀ ਜਾਨਲੇਵਾ ਹੈ। ਅਜਿਹੀ ਘਾਤਕ ਸ਼ਰਾਬ ਨੂੰ ਕਦੇ ਮੂੰਹ ਨਾ ਲਗਾਇਆ ਜਾਵੇ । ਅਜਿਹੇ ਤਸਕਰਾਂ ਨੂੰ ਗ੍ਰਿਫਤਾਰ ਕਰਾਉਣ ਲਈ ਜ਼ਿਲਾ ਫਰੀਦਕੋਟ ਦੇ ਆਬਕਾਰੀ ਅਧਿਕਾਰੀਆਂ ਅਤੇ ਲੋਕਲ ਪੁਲਿਸ ਵੱਲੋਂ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜਿਲਾ ਵਾਸੀ ਅਜਿਹੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਦੇਣ ਲਈ ਇਨਾਂ ਮੋਬਾਇਲ ਨੰ:75270-17006 ਸਤਵਿੰਦਰ ਸਿੰਘ ਡੀ ਐਸ ਪੀ ਫਰੀਦਕੋਟ, 98720-22641 ਸੁਖਚੈਨ ਸਿੰਘ (ਆਬਕਾਰੀ ਵਿਭਾਗ) ਫਰੀਦਕੋਟ ਰੇਂਜ ਅਤੇ ਪੁਲਿਸ ਕੰਟਰੋਲ ਰੂਮ ਨੰ: 75270-17100 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਐਸ.ਐਚ.ਓ ਕੋਤਵਾਲੀ ਸ:ਗੁਰਵਿੰਦਰ ਸਿੰਘ , ਐਸ.ਐਚ.ਓ ਸਦਰ ਸ: ਜ਼ਸਬੀਰ ਸਿੰਘ, ਐਕਸਾਈਜ਼ ਇੰਸਪੈਕਟਰ ਫਰੀਦਕੋਟ-1, ਐਕਸਾਈਜ਼ ਇੰਸਪੈਕਟਰ ਫਰੀਦਕੋਟ-2 ਸ: ਮਨਜਿੰਦਰ ਸਿੰਘ, ਐਕਸਾਈਜ਼ ਇੰਸਪੈਕਟਰ ਸ: ਪ੍ਰਭਜੋਤ ਵਿਰਕ ਅਤੇ ਐਕਸਾਈਜ਼ ਇੰਸਪੈਕਟਰ ਜੈਤੋ ਅਨਿਲ ਸੇਤੀਆ ਆਦਿ ਹਾਜ਼ਰ ਸਨ।