February 23, 2025

‘ਮਿਸ਼ਨ ਫ਼ਤਿਹ’: ਕੋਵਿਡ-19 ਦੌਰਾਨ ਆਂਗਣਵਾੜੀ ਸਰਵਿਸ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਵੰਡਿਆ ਜਾ ਰਿਹਾ ਹੈ ਮੁਫ਼ਤ ਸੁੱਕਾ ਰਾਸ਼ਨ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

0

ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਅਧੀਨ ਆਂਗਨਵਾੜੀ ਵਰਕਰ ਮੈਡਮ ਰਾਜਬੀਰ ਕੌਰ ਪਿੰਡ ਬੁਤਾਲਾ ਬਲਾਕ ਰਈਆ ਵਿਖੇ ਗਰਭਵਤੀ ਔਰਤਾਂ ਨੂੰ ਸੁੱਕੇ ਰਾਸ਼ਨ ਦੀ ਵੰਡ ਕਰਦੇ ਹੋਏ।

*ਆਂਗਨਵਾੜੀ ਵਰਕਰਾਂ ਘਰ ਘਰ ਜਾ ਕੇ ਕੋਰੋਨਾ ਮਹਾਮਾਰੀ ਪ੍ਰਤੀ ਲੋਕਾਂ ਨੂੰ ਕਰ ਰਹੀਆਂ ਹਨ ਸੁਚੇਤ

ਅੰਮ੍ਰਿਤਸਰ / 10 ਅਗਸਤ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਰਾਹੀਂ ਜ਼ਿਲ੍ਹੇ ਭਰ ’ਚ ਮੁਫ਼ਤ ਸੁੱਕਾ ਰਾਸ਼ਨ ਵੰਡਿਆਂ ਜਾ ਰਿਹਾ ਹੈ ਅਤੇ ਆਾਂਗਨਵਾੜੀ ਵਰਕਰਾਂ ਵਲੋ ਪਿੰਡਾਂ ਵਿਚ ਘਰ ਘਰ ਜਾ ਕੇ ਕੋਰੋਨਾ ਮਹਾਮਾਰੀ ਪ੍ਰਤੀ ਲੋਕਾ ਨੂੰ ਸੁਚੇਤ ਵੀ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼: ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸੀ.ਡੀ.ਪੀ.ਓਜ਼ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸੁਪਰਵਾਈਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ 0-6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਊ ਮਾਵਾਂ ਨੂੰ ਰੋਜ਼ਾਨਾ ਖ਼ੁਰਾਕ ਦੇ ਤੌਰ ’ਤੇ ਘਰੋਂ-ਘਰੀਂ ਜਾ ਕੇ 15-15 ਦਿਨਾਂ ਦਾ ਸੁੱਕਾ ਰਾਸ਼ਨ ਮੁਫ਼ਤ ਵੰਡਿਆਂ ਜਾਂਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਆਂਗਨਵਾੜੀ  ਵਰਕਰਾਂ ਵਲੋ ‘ਮਿਸ਼ਨ ਫ਼ਤਿਹ’ ਤਹਿਤ ਹੀ ਵਾਰ-ਵਾਰ  ਸਾਬਣ ਨਾਲ ਹੱਥ ਧੋਣ, ਇੱਕ-ਦੂਜੇ ਤੋਂ ਦੂਰੀ ਬਣਾਈ ਰੱਖਣ, ਜ਼ਰੂਰਤ ਸਮੇਂ ਹੀ ਘਰ ਤੋਂ ਬਾਹਰ ਨਿਕਲਣ, ਖੰਘ, ਜ਼ੁਕਾਮ, ਬੁਖ਼ਾਰ ਆਦਿ ਦੇ ਲੱਛਣ ਪਾਏ ਜਾਣ ’ਤੇ ਨਜ਼ਦੀਕੀ ਦੇ ਸਰਕਾਰੀ ਹਸਪਤਾਲ ਵਿਖੇ ਸਮੇਂ-ਸਿਰ ਚੈਕਅੱਪ ਕਰਵਾਉਣ, ਘਰੋਂ ਜਾਣ ਸਮੇਂ ਮਾਸਕ ਪਾਉਣਾ ਲਾਜ਼ਮੀ ਹੈ, ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਮਾਸਕ ਬਣਾ ਕੇ ਪਿੰਡਾਂ ਵਿੱਚ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਵਲੋ ਗਰਭਵਤੀ ਔਰਤਾਂ ਨੂੰ ਅਪਣਾ ਕੋਰੋਨਾ ਟੈਸਟ ਕਰਵਾਉਣ ਲਈ ਵੀ ਪੇ੍ਰਰਿਤ ਕੀਤਾ ਜਾ ਰਿਹਾ ਹੈ।

ਜ਼ਿਲਾ ਪ੍ਰੋਗਰਾਮ ਅਫਸਰ ਨੇ ਦੱਸਿਆਂ ਕਿ ਇਸ ਮਹਾਮਾਰੀ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫਸਰ, ਆਂਗਨਵਾੜੀ ਵਰਕਰ ਅਤੇ ਹੈਲਪਰਾਂ ਵਲੋ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਵਲ ਲੋਕਾਂ ਨੂੰ ਜਾਗਰੂਕ ਹੀ ਨਹੀ  ਸਗੋ ਜਿੰਨ੍ਹਾਂ ਵਿਅਕਤੀਆਂ ਵਿਚ ਕਰੋਨਾ ਦੇ ਕੋਈ ਵੀ ਲੱਛਣ  ਨਜ਼ਰ ਆਉਦੇ ਹਨ ਤਾਂ ਉੋਨ੍ਹਾਂ ਨੂੰ ਆਪਣੀ ਮੁਢਲੀ ਜਾਂਚ ਨੇੜੇ ਦੇ ਸਿਵਲ ਹਸਪਤਾਲ ਤੋ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *