ਡਿਪਟੀ ਕਮਿਸ਼ਨਰ ਵਲੋਂ ਲੰਬਿਤ ਅਦਾਲਤੀ ਮਾਮਲਿਆਂ ਦਾ ਤਰਜੀਹ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼

*ਆਨਲਾਈਨ ਮੀਟਿੰਗ ਰਾਹੀਂ ਮਾਲ ਮਹਿਕਮੇ ਨਾਲ ਸੰਬੰਧਤ ਕੰਮਾਂ ਦੀ ਸਮੀਖਿਆ
ਹੁਸ਼ਿਆਰਪੁਰ / 10 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜੁਲਾਈ ਮਹੀਨੇ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਅਦਾਲਤੀ ਕੇਸ ਇਕ ਸਾਲ ਜਾਂ ਉਸ ਤੋਂ ਵੱਧ ਸਮੇਂ ਤੋਂ ਫੈਸਲੇ ਲਈ ਲੰਬਿਤ ਹਨ ਦਾ ਨਿਪਟਾਰਾ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇ।

ਕੋਵਿਡ-19 ਦੇ ਮੱਦੇਨਜ਼ਰ ਅੱਜ ਇਥੇ ਉਪ ਮੰਡਲ ਮੈਜਿਸਟਰੇਟਾਂ, ਤਹਿਸੀਲਦਾਰਾਂ, ਐਸ.ਸੀ. ਕਾਰਪੋਰੇਸ਼ਨ, ਮਾਈਨਿੰਗ ਵਿਭਾਗ ਅਤੇ ਲੀਡ ਬੈਂਕ ਮੈਨੇਜਰ ਨਾਲ ਆਨਲਾਈਨ ਮੀਟਿੰਗ ਵਿੱਚ ਅਪਨੀਤ ਰਿਆਤ ਨੇ ਪਿੰਡ ਭੂੰਗਰਨੀ ਵਿੱਚ ਚੱਕਬੰਦੀ ਦੇ ਚੱਲ ਰਹੇ ਕਮ ਦਾ ਖਾਕਾ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਤਲਵਾੜਾ ਵਿਖੇ ਮੁਰੱਬਾਬੰਦੀ ਦੇ ਕੰਮ ਦੀ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਐਸ.ਡੀ.ਐਮਜ਼ ਨੂੰ ਸੰਬੰਧਤ ਕੰਮਾਂ ਦੀ ਪ੍ਰਗਤੀ ਰਿਪੋਰਟ ਭੇਜਣ ਲਈ ਵੀ ਕਿਹਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਸਟੈਂਪ ਅਤੇ ਰਜਿਸਟਰੇਸ਼ਨ ਫੀਸ ਦੇ ਟੀਚੇ ਆਦਿ ਦੀ ਵੀ ਚਰਚਾ ਕੀਤੀ।