February 23, 2025

ਜ਼ਿਲਾ ਮੈਜਿਸਟਰੇਟ ਨੇ ਗੜਸ਼ੰਕਰ ਦੇ ਮੁਹੱਲਾ ਪੈਂਸਰੀਆਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

0

ਹੁਸ਼ਿਆਰਪੁਰ / 18 ਅਗਸਤ / ਨਿਊ ਸੁਪਰ ਭਾਰਤ ਨਿਊਜ

ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜਸ਼ੰਕਰ ਦੇ ਮੁਹੱਲਾ ਪੈਂਸਰੀਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

Leave a Reply

Your email address will not be published. Required fields are marked *