ਜ਼ਰੂਰਤਮੰਦ ਨੌਜਵਾਨ ਜ਼ਿਲ੍ਹਾ ਬਿਊਰੋ ਦੇ ਹੈਲਪਲਾਈਨ ਨੰਬਰ ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ

**ਹੈਲਪ ਲਾਈਨ ਨੰਬਰ 62801 97708 ਤੇ ਫੇਸਬੁੱਕ ਪੇਜ dbee hoshiarpur ’ਤੇ ਸੰਪਰਕ ਕਰਕੇ ਰੋਜ਼ਗਾਰ ਸਬੰਧੀ ਹਾਸਲ ਕਰ ਸਕਦੇ ਹਨ ਜਾਣਕਾਰੀ
ਹੁਸ਼ਿਆਰਪੁਰ / 21 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਦੀ ਸੁਵਿਧਾ ਲਈ ਹੈਲਪ ਲਾਈਨ ਨੰਬਰ ਚਲਾਇਆ ਜਾ ਰਿਹਾ ਹੈ, ਤਾਂ ਜੋ ਇਸ ਪ੍ਰੋਜੈਕਟ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਦੂਰ ਦਰਾਜ ਪਿੰਡ ਵਿੱਚ ਰਹਿਣ ਵਾਲੇ ਇਹ ਜ਼ਰੂਰਤਮੰਦ ਜਿਨ੍ਹਾਂ ਕੋਲ ਸਮਾਰਟ ਫੋਨ ਦੀ ਸੁਵਿਧਾ ਉਪਲਬੱਧ ਹੈ, ਉਹ ਜ਼ਿਲ੍ਹਾ ਰੋਜ਼ਗਾਰ ਬਿਊਰੋ ਨਾਲ ਫੋਨ ਜਾਂ ਫੇਸਬੁੱਕ ਰਾਹੀਂ ਸੰਪਰਕ ਕਰਕੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਮ-ਕਾਜ ਸਮੇਂ ਦੌਰਾਨ ਬਿਊਰ ਦੇ ਹੈਲਪਲਾਈਨ ਨੰਬਰ 62801 97708 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੇਸਬੁੱਕ ਪੇਜ dbee hoshiarpur ਨੂੰ ਵੀ ਫੋਲੋ ਕੀਤਾ ਜਾ ਸਕਦਾ ਹੈ, ਜਿਸ ’ਤੇ ਰੋਜ਼ਗਾਰ ਸਬੰਧੀ ਜਾਣਕਾਰੀ ਅਪਡੇਟ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹੇ ਵਿੱਚ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 2 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਅਪੀਲ ਕਰਦੇ ਹੋਏ ਕਿਹਾ ਕਿ ਇਛੁੱਕ ਨੌਜਵਾਨ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ pgrkam ’ਤੇ ਰਜਿਸਟਰੇਸ਼ਨ ਕਰ ਸਕਦੇ ਹਨ।