December 27, 2024

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

0

ਫਰੀਦਕੋਟ / 8 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਲੋਂ ਮਿਤੀ 04-09-2020 ਨੂੰ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ. ਦੀ ਅਗਵਾਈ ਹੇਠ ਅਤੇ ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਮੇਸ਼ ਕੁਮਾਰ ਦੀ ਨਿਗਰਾਨੀ ਹੇਠ (ਤਿੰਨ ਸ਼ਿਫਟਾਂ ਵਿੱਚ) ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਜਿਲਾ ਫਰੀਦਕੋਟ ਦੇ 65 ਬੇਰੁਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਹਾਜ਼ਰ ਹੋਏ ਬੇਰੁਜ਼ਗਾਰ ਪ੍ਰਾਰਥੀਆਂ ਦੀ ਕਾਮਨ ਸਰਵਿਸ ਸੈਂਟਰ ਫਰੀਦਕੋਟ ਦੇ ਨਿਯੋਜਕ ਵਲੋਂ ਇੰਟਰਵਿਊ ਕੀਤੀ ਗਈ ਉਨਾਂ ਵਲੋਂ ਇੰਟਰਵਿਊ ਦੌਰਾਨ 34 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ।

ਇਸ ਤੋਂ ਇਲਾਵਾ ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਫਰੀਦਕੋਟ ਨੇ ਹੋਰ ਦੱਸਿਆ ਕਿ ਮਿਤੀ 24 ਸਤੰਬਰ, 25 ਸਤੰਬਰ ਅਤੇ 28 ਸਤੰਬਰ 2020 ਨੂੰ ਜਿਲੈ ਵਿੱਚ ਹਫਤਾਵਰੀ ਰੋਜ਼ਗਾਰ ਮੇਲੇ ਲਗਾਏ ਜਾਣੇ ਹਨ। ਇਨਾਂ ਮੇਲਿਆਂ ਵਿੱਚ ਘੱਟੋ ਘੱਟ ਯੋਗਤਾ 5ਵੀ ਪਾਸ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ ਭਾਗ ਲੈਣ ਲਈ ਪ੍ਰਾਰਥੀ ਆਪਣੇ ਆਪ ਨੂੰ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਮਿਤੀ 15 ਸਤੰਬਰ 2020 ਤੋਂ ਪਹਿਲਾਂ ਪਹਿਲਾਂ ਰਜਿਸਟਰ ਕਰਨ ਤਾਂ ਜੋ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਵਿਚਾਰਿਆ ਜਾ ਸਕੇ।

ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *