‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਸੇਵਾ 12 ਸਤੰਬਰ ਤੋਂ ਹੋਵੇਗੀ ਸ਼ੁਰੂ- ਡਿਪਟੀ ਕਮਿਸ਼ਨਰ
*ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਣਗੇ ਲਾਭਪਾਤਰੀ
ਅੰਮ੍ਰਿਤਸਰ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ ‘ਤੇ ਪੰਜਾਬ ਸਰਕਾਰ ਵੱਲੋਂ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਸੇਵਾ ਨੂੰ ਲਾਗੂ ਕਰਦੇ ਹੋਏ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰਨ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 12 ਸਤੰਬਰ ਨੂੰ ਪੰਜਾਬ ਭਰ ਵਿਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਮਸ਼ਨਰ ਸ. ਗੁਰਪ੍ਰੀਤ ਸਿਘ ਖਹਿਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 12 ਸਤੰਬਰ ਨੂੰ ਇਹ ਸਕੀਮ ਸ਼ੁਰੂ ਹੋਣੀ ਹੈ ਅਤੇ ਇਸ ਦਿਨ ਅੰਮ੍ਰਿਤਸਰ ਵਿਚ ਵੀ ਲੋਕਾਂ ਨੂੰ ਸਮਾਰਟ ਕਾਰਡ ਦਿੱਤੇ ਜਾਣਗੇ।
ਮਤੀ ਮਧੂ ਨੇ ਦੱਸਿਆ ਕਿ ਜ਼ਿਲੇ ਵਿੱਚ 3 ਲੱਖ 20 ਹਜ਼ਾਰ ਪਰਿਵਾਰਾਂ ਦੇ ਸਮਾਰਟ ਕਾਰਡ ਬਣਾਏ ਗਏ ਹਨ, ਜਿਨਾਂ ਵਿੱਚ 12 ਲੱਖ ਦੇ ਕਰੀਬ ਲਾਭਪਾਤਰੀ ਸ਼ਾਮਿਲ ਹਨ।
ਉਨਾਂ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ—2013 ਤਹਿਤ ਇਨਾਂ ਸਮਾਰਟ ਕਾਰਡਾਂ ‘ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁੱਲ ਪੰਜ ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਅਤੇ ਦਾਲ ਇੱਕ ਕਿਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫਤ ਵੰਡਣ ਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੀ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 12 ਸਤੰਬਰ, 2020 ਨੂੰ ਕੀਤੀ ਜਾਵੇਗੀ ।