December 27, 2024

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਹਫ਼ਤੇ ਦੀ ਸ਼ੁਰੂਆਤ ਅਜ ਤੋਂ

0

*ਪ੍ਰੀ-ਪ੍ਰਾਇਮਰੀ ਤੋਂ 12ਵੀਂਂ ਜਮਾਤ ਦੇ ਬਚਿਆਂ ਦੇ ਮਾਪਿਆਂ, ਸਕੂਲ ਅਧਿਆਪਕਾਂ ਨਾਲ ਆਨਲਾਈਨ ਕਰਨਗੇ ਮਿਲਣੀ

ਫ਼ਰੀਦਕੋਟ / 13 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਸਕੂਲ ਸਿਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤਕ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਭਲਕੇ 14 ਤੋਂ 19 ਸਤੰਬਰ 2020 ਤਕ ਵਰਚੂਅਲ ਮਾਪੇ ਅਧਿਆਪਕ-ਮਿਲਣੀ ਹਫ਼ਤਾ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜ਼ਿਲਾ ਸਿਖਿਆ ਅਫਸਰ ਸੈਕੰਡਰੀ ਪਰਮਿੰਦਰ ਸਿੰਘ ਬਰਾੜ ਤੇ ਜ਼ਿਲਾ ਸਿਖਿਆ ਅਫਸਰ ਐਲੀਮੈਂਟਰੀ ਕਮਲਜੀਤ ਤਾਹੀਮ ਨੇ ਇਸ ਸਬੰਧੀ ਦਸਿਆ ਕਿ ਹਫ਼ਤਾ ਭਰ ਚਲਣ ਵਾਲੀ ਇਸ ਆਨ-ਲਾਈਨ ਮਾਪੇ ਅਧਿਆਪਕ ਮਿਲਣੀ ’ਚ ਸਕੂਲ ਮੁਖੀ ਅਤੇ ਅਧਿਆਪਕ ਟੈਲੀਫੋਨ ਅਤੇ ਸੋਸ਼ਲ਼ ਮੀਡੀਆ ਵੀਡੀਓ ਐਪਸ ਰਾਹੀਂ  ਵਿਦਿਆਰਥੀਆਂ ਵਲੋਂ ਲਾਕ-ਡਾਊਨ ਦੌਰਾਨ ਕੀਤੀ ਪੜਾਈ ਦੇ ਮੁਲਾਂਕਣ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਦਾ ਖੇ ਸਮੇਂ ’ਚ ਅਧਿਆਪਕਾਂ ਦਾ ਸਾਥ ਦੇਣ ਦੇ ਨਾਲ-ਨਾਲ ਬਚਿਆਂ ਦਾ ਹੌਸਲਾ ਬਣਾਈ ਰਖਣ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ। ਇਸ ਸਬੰਧੀ ਮਾਪੇ ਤੇ ਅਧਿਆਪਕ ਬਚਿਆਂ ਲਈ ਉਤਸ਼ਾਹੀ ਅਤੇ ਪ੍ਰੇਰਨਾਦਾਇਕ ਸੰਵਾਦ ਰਚਾਉਣਗੇ। ਡੀ.ਈ.ਓ. ਸਾਹਿਬਾਨ ਨੇ ਦਸਿਆ ਕਿ ਮਾਪੇ-ਅਧਿਆਪਕ ਮਿਲਣੀ ’ਚ ਅਧਿਆਪਕਾਂ ਨੂੰ ਮਾਪਿਆਂ ਨਾਲ ਗਲਬਾਤ ਕਰਨ ਲਈ ਖੁਲ੍ਹਾ ਸਮਾਂ ਮਿਲਿਆ ਹੈ ਅਤੇ ਉਹ ਸਮੇਂ ਦੀ ਸਹੂਲਤ ਨਾਲ ਇਕ ਉਚਿਤ ਰੂਪ-ਰੇਖਾ ਬਣਾ ਕੇ ਮਾਪਿਆਂ ਨਾਲ ਗਲਬਾਤ ਕਰਨਗੇ। ਇਸ ਗਲਬਾਤ ’ਚ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ (ਪੈੱਸ) 2020 ਦੀ ਤਿਆਰੀ ਲਈ ਸਿਖਿਆ ਵਿਭਾਗ ਦੇ ਵਲੋਂ ਭੇਜੀ ਜਾ ਰਹੀ ਸਿਖਣ-ਸਹਾਇਕ ਸਮਗਰੀ ਅਤੇ ਅਭਿਆਸ ਕੁਇਜ਼ਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਇਸ ਵਾਰ 21 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੈੱਸ ਸਬੰਧੀ ਲਏ ਜਾਣ ਵਾਲੇ ਟੈਸਟ ਪੈੱਸ ਤੇ ਮਹੀਨਾਵਾਰ ਟੈਸਟਾਂ ਦਾ ਸੁਮੇਲ ਹੋਣਗੇ। ਜਿਸ ਦਾ ਭਾਵ ਹੈ ਕਿ ਪੈੱਸ ਦੇ ਨਾਲ-ਨਾਲ ਬਚਿਆਂ ਦੀ ਪਾਠਕ੍ਰਮ ਸਬੰਧੀ ਕੀਤੀ ਪੜਾਈ ਦਾ ਵੀ ਮੁਲਾਂਕਣ ਨਾਲੋ-ਨਾਲ ਕੀਤਾ ਜਾਵੇਗਾ। ਜਿਸ ਕਾਰਨ ਮਿਲਣੀ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਵਿਦਿਆਰਥੀਆਂ ਦਾ ਸੌ ਫੀਸਦੀ ਭਾਗ ਲੈਣਾ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਡੀ.ਈ.ਓ. (ਸੈ) ਤੇ ਐਲੀਮੈਂਟਰੀ ਨੇ ਕਿਹਾ ਕਿ ਸਿਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿਖਿਆ ਪ੍ਰਦਾਨ ਕਰਨ ਲਈ ਪੰਜਾਬ ਅੇਜੂਕੇਅਰ ਐਪ ਬਣਾਈ ਗਈ ਹੈ ਜੋ ਕਿ ਵਿਦਿਆਰਥੀਆਂ ਅਤੇ ਮਾਪਿਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਵਰਚੁਅਲ ਮਾਪੇ ਅਧਿਆਪਕ ਮਿਲਣੀ ’ਚ ਮਾਪਿਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿਤੀ ਜਾਵੇਗੀ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਪਾਠਕ੍ਰਮ ਦੀਆਂ ਕਿਤਾਬਾਂ, ਮਿਡ ਡੇ ਮੀਲ ਦੀ ਵੰਡ, ਦਾਖਲਿਆਂ ’ਚ ਹੋਏ ਵਾਧੇ ਅਤੇ ਹੋਰ ਮਹੱਤਵਪੂਰਨ ਮੁਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕਤਰ ਸਕੂਲ ਸਿਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਹਫਤਾ ਭਰ ਚਲਣ ਵਾਲੀ ਵਰਚੂਅਲ ਮਿਲਣੀ ਮੁਖ ਰੁਪ ‘ਚ ਬਚਿਆਂ ਦੀ ਪੜ੍ਹਾਈ ‘ਤੇ ਕੇਂਦਰਿਤ ਹੋਵਗੇ। ਵਿਭਾਗ ਵਲੋਂ ਆਨ-ਲਾਈਨ ਘਰ ਬੈਠੇ ਸਿਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਕਿ ਦੂਰਦਰਸ਼ਨ ਦੇ ਡੀ ਡੀ ਪੰਜਾਬੀ ਅਤੇ ਈ-ਵਿਦਿਆ ਚੈਨਲ ਅਤੇ ਆਲ-ਇੰਡੀਆ ਰੇਡੀਓ 100.2 ਐਫ. ਐਮ. ‘ਤੇ ਪ੍ਰਸਾਰਿਤ ਕੀਤੇ ਜਾ ਸਮੂਹ ਜਮਾਤਾਂ ਦੇ ਲੈਕਚਰਾਂ ਬਾਰੇ ਅਤੇ ਬਚਿਆਂ ਨੂੰ ਸਮਾਂ ਸਾਰਣੀ ਅਨੁਸਾਰ ਲਗਾਤਾਰ ਨਾਲ ਜੋੜਕੇ ਰਖਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਕੋਵਿਡ-19 ਲਾਗ ਦੀ ਬਿਮਾਰੀ ਤੋਂ ਬਚਾਅ ਅਤੇ ਸਿਹਤ ਸੰਭਾਲ ਲਈ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *