ਬਿਨਾਂ ਸੁਪਰ ਸਟਰਾਅ ਪ੍ਰਬੰਧਾਂ ਬਗੈਰ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਤੇ ਪਾਬੰਦੀ

*ਹੁਕਮ ਮਿਤੀ 23-11-2020 ਤੱਕ ਲਾਗੂ ਰਹਿਣਗੇ
ਫਰੀਦਕੋਟ / 25 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲਾ ਮੈਜਿਸਟ੍ਰੇਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਫੌਜ਼ਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਕੰਬਾਇਨਾਂ ਰਾਹੀਂ ਕਟਾਈ ਦੌਰਾਨ ਕੋਈ ਵੀ ਕੰਬਾਇਨ ਹਰਵੈਸਟਰ ਸੁਪਰ ਸਟਰਾਅ ਪ੍ਰਬੰਧਾਂ (ਸੁਪਰ ਐਸ.ਐਮ.ਐਸ) ਦੇ ਲਗਾਏ ਬਗੈਰ ਚਲਾਉਣ ਤੇ ਮੁਕੰਮਲ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 23-11-2020 ਤੱਕ ਲਾਗੂ ਰਹਿਣਗੇ।
ਜ਼ਾਰੀ ਹੁਕਮਾਂ ਅਨੁਸਾਰ ਇਹ ਆਮ ਵੇਖਣ ਵਿਚ ਆਇਆ ਹੈ ਕਿ ਕਿਸਾਨਾਂ ਵੱਲੋਂ ਸਾਉਣੀ 2020 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੇ ਕੰਬਾਇਨ ਮਾਲਕਾ ਵਿੱਲੋਂ ਇਹ ਕੰਬਾਇਨਾਂ ਬਿਨਾਂ ਸੁਪਰ ਸਟਰਾਅ ਪ੍ਰਬੰਧਾਂ (ਸੁਪਰ ਐਸ.ਐਮ.ਐਸ) ਦੇ ਚਲਾਈਆਂ ਜਾਂਦੀਆਂ ਹਨ। ਜਿਸ ਨਾਲ ਫਸਲ ਦੀ ਕਟਾਈ ਤੋਂ ਬਾਅਦ ਅਗਲੀ ਫਸਲ ਬੀਜਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਜਿਸ ਕਾਰਨ ਫਸਲ ਦੀ ਰਹਿੰਦ-ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਅੱਗ ਲਗਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਨਾਲ ਹੀ ਹਾਦਸੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਏਅਰ (ਪ੍ਰੀਵੈਨਸ਼ਨ ਐਂਡ ਕੰਟਰੌਲ ਆਫ਼ ਪਲਿਊਸ਼ਨ) ਐਕਟ, 1981 ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਬਿਨਾਂ ਸੁਪਰ ਸਟਰਾਅ ਪ੍ਰਬੰਧਾਂ (ਸੁਪਰ ਐਸ.ਐਮ.ਐਸ) ਦੇ ਚਲਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਲਈ ਜਰੂਰੀ ਹੈ ਕਿ ਝੋਨੇ ਦੀ ਕਟਾਈ ਕੇਵਲ ਸੁਪਰ ਸਟਾਰਅ (ਸੁਪਰ ਐਸ.ਐਮ.ਐਸ) ਲੱਗੀਆਂ ਕੰਬਾਈਨਾਂ ਤੋਂ ਹੀ ਕਰਵਾਈ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾਂਭਣ ਵਿਚ ਜਾਂ ਇਸ ਖੜੀ ਪਰਾਲੀ ਵਿਚ ਕਣਕ ਦੀ ਸਿੱਧੀ ਬਿਜਾਈ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਇਨਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।