ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਵਿੱਚ ਲੱਗੇ ਮੈਗਾ ਰੋਜਗਾਰ ਮੇਲੇ ਦੌਰਾਨ 321 ਨੌਜਵਾਨਾਂ ਨੂੰ ਮਿਲੀ ਨੌਕਰੀ
ਅੰਮ੍ਰਿਤਸਰ / 25 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਗੁਰਪ੍ਰੀਤ ਸਿੰਘ, ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੈਗਾ ਰੋਜਗਾਰ ਮੇਲੇ ਵਿੱਚ 16 ਕੰਪਨੀਆਂ ਦੇ ਨੁਮਾਇੰਦੀਆਂ ਵੱਲੋਂ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ। ਇਸ ਰੋਜਗਾਰ ਮੇਲੇ ਵਿੱਚ 467 ਪ੍ਰਾਰਥੀਆਂ ਨੇ ਭਾਗ ਲਿਆ ਅਤੇ 321 ਦੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੋਜਗਾਰ ਅਤੇ ਕਾਰੋਬਾਰ, ਅੰਮ੍ਰਿਤਸਰ ਦੇ ਅਧਿਕਾਰੀ ਸ਼੍ਰੀ ਵਿਕਰਮ ਜੀਤ, ਰੋਜਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਅਫਸਰ ਨੇ ਕਿਹਾ ਕਿ ਇਸ ਲੜੀ ਅਧੀਨ ਅਗਲਾ ਮੈਗਾ ਰੋਜਗਾਰ ਮੇਲਾ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਬਿਊਰੋ ਦੇ ਡਿਪਟੀ ਸੀ.ਈ.ਓ ਸ਼੍ਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਰੋਜਗਾਰ ਪ੍ਰਾਪਤ ਕਰਨ।