November 23, 2024

ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖ ਸਿਹਤ, ਵਾਤਾਵਰਣ ਲਈ ਹਾਨੀਕਾਰਕ : ਡਿਪਟੀ ਕਮਿਸਨਰ ***ਖੇਤੀ ਵਿਭਾਗ ਵਲੋਂ ਪਿੰਡ ਡਗਾਮ ’ਚ ਪਰਾਲੀ ਨਾ ਜਲਾਉਣ ਲਈ ਜਾਰਗੂਕਤਾ ਮੁਹਿੰਮ ਤਹਿਤ ਬੇਲਰ ਦਾ ਕੀਤਾ ਗਿਆ ਪ੍ਰਦਰਸ਼

0


ਹੁਸ਼ਿਆਰਪੁਰ, 3 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼ :


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ, ਵਾਤਾਵਰਣ  ਦੇ ਨਾਲ-ਨਾਲ ਮਿਤਰ ਕੀੜਿਆਂ ਲਈ ਵੀ ਬਹੁਤ ਹਾਨੀਕਾਰਕ ਹੈ, ਜਿਸ ਨੂੰ ਰੋਕਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ  ਬਣਦੀ ਹੈ। ਉਨ੍ਹਾਂ ਦੱਸਿਆ ਕਿ ਖੇਤੀ ਵਿਭਾਗ ਵਲੋਂ ਇਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਜਲਾਉਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਜੋ ਕਿ ਐਸੇ ਮਾਮਲਿਆਂ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ  ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ ਸਿਸਟਮ ਵਾਲੀ ਕੰਬਾਇਨਾਂ ਨੂੰ ਹੀ ਚੱਲਣ ਦਿੱਤਾ ਜਾਵੇ।

ਇਸੇ ਲੜੀ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਭਲਾਈ ਵਿਭਾਗ ਵਲੋਂ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ  ਡਗਾਮ ਵਿੱਚ ਬੇਲਰ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ’ਤੇ  ਬਲਾਕ ਖੇਤੀ ਅਫ਼ਸਰ ਡਾ. ਸੁਭਾਸ਼ ਚੰਦਰ ਦੇ ਨਾਲ ਇੰਜੀਨੀਅਰ ਲਵਲੀ ਨੇ ਪਿੰਡ ਦੇ ਕਿਸਾਨਾਂ ਦੇ ਖੇਤਾਂ ਵਿੱਚ ਬੇਲਰ ਚਲਾ ਕੇ ਪਰਾਲੀ ਨਾਲ ਗੰਢਾ ਬਣਾਉਣ ਵਾਲੀ ਮਸ਼ੀਨ ਬਾਰੇ ਵਿੱਚ ਦੱਸਦਿਆਂ ਕਿਹਾ ਕਿ ਇਹ ਮਸ਼ੀਨ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਰੋਕ ਕੇ ਨਾਲ ਇਕੱਠੀ ਕਰਕੇ ਚਲਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗੰਢਾਂ ਨੂੰ ਪਾਵਰ ਪਲਾਂਟ ਦੇ ਪ੍ਰਯੋਗ ਵਿੱਚ ਲਿਆਂਦਾ ਜਾ ਸਕਦਾ ਹੈ ਜਾਂ ਕਿਸੇ ਗੱਤਾ ਫੈਕਟਰੀ ਵਿੱਚ ਇਸਦੀ ਖਪਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ’ਤੇ ਨਕੇਲ ਕੱਸੀ ਜਾ ਸਕਦੀ ਹੈ ਜਿਸ ਨਾਲ ਵਾਤਾਵਰਣ ਵਿੱਚ ਜਹਿਰੀਲੀਆਂ ਗੈਸਾਂ, ਧੂੰਆ ਆਦਿ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਗੁਰੂਆਂ ਦੀ ਦਿੱਤੀ ਸਿਖਿਆਵਾਂ ਨੂੰ ਅਪਣਾ ਕੇ ਆਪਣੇ ਕੁਦਰਤੀ ਸਰੋਤ ਅੱਗ, ਪਾਣੀ ਅਤੇ ਹਵਾ ਦੀ ਸੰਭਾਲ ਕਰਕੇ ਮਨੁੱਖੀ ਅਤੇ ਵਾਤਾਵਰਣ ਹਿਤੈਸ਼ੀ ਸੋਚ ਅਪਣਾਉਣ ਨੂੰ ਕਿਹਾ। ਇਸ ਮੌਕੇ ’ਤੇ ਬਹਾਦਰ ਸਿੰਘ, ਕੁਲਵਿੰਦਰ ਸਿੰਘ, ਬਲਰਾਜ ਕੁਮਾਰ, ਮੋਹਿਤ ਕੁਮਾਰ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *