November 23, 2024

ਫਰੀਦਕੋਟ ਜਿਲ•ੇ ਨੂੰ ਜਲਦ ਕੀਤਾ ਜਾਵੇਗਾ ਅਵਾਰਾ ਪਸ਼ੂ ਮੁਕਤ-ਸੇਤੀਆ

0

***ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ
***ਜਿਲ•ੇ ਵਿੱਚ ਕੋਵਿਡ ਕੰਟਰੋਲ ਲਈ ਸਾਰੇ ਵਿਭਾਗਾਂ ਦੇ ਕੰਮਾਂ ਦੀ ਕੀਤੀ ਪ੍ਰਸੰਸ਼ਾ

ਫਰੀਦਕੋਟ 7 ਅਕਤੂਬਰ ( ਨਿਊ ਸੁਪਰ ਭਾਰਤ ਨਿਊਜ਼)

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਅੈਸ. ਵੱਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ,ਜਿਲ•ੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਜੀ.ਐਸ.ਟੀ., ਐਕਸਾਈਜ਼, ਮਾਲ ਵਿਭਾਗ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਸ਼ੋਕਾ ਚੱਕਰ ਹਾਲ ਵਿਖੇ ਕੀਤੀ ਗਈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ: ਗੁਰਜੀਤ ਸਿੰਘ, ਸ੍ਰੀ ਅਮਿਤ ਸਰੀਨ ਐਸ.ਡੀ.ਐਮ. ਕੋਟਕਪੂਰਾ, ਮੈਡਮ ਪੂਨਮ ਸਿੰਘ ਐਸ.ਡੀ.ਐਮ. ਫਰੀਦਕੋਟ, ਡਾ. ਮਨਦੀਪ ਕੌਰ ਐਸ.ਡੀ.ਐਮ. ਜੈਤੋ, ਸ: ਪਰਮਦੀਪ ਸਿੰਘ ਆਰ.ਟੀ.ਏ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਵੱਲੋਂ ਪਿਛਲੇ ਸਮੇਂ ਵਿੱਚ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਿਸ਼ਨ ਫਹਿਤ ਤਹਿਤ ਕੀਤੇ ਗਏ ਕੰਮਾਂ ਅਤੇ ਨਿਭਾਈ ਗਈ ਸ਼ਾਨਦਾਰ ਡਿਊਟੀ ਲਈ ਸਮੂਹ ਵਿਭਾਗਾਂ ਦੀ ਸਹਾਰਨਾ ਕਰਦਿਆਂ ਕਿਹਾ ਕਿ ਉਨ•ਾਂ ਦੀ ਮਿਹਨਤ ਸਦਕਾ ਫਰੀਦਕੋਟ ਜਿਲ•ੇ ਵਿੱਚ ਕਰੋਨਾ ਦੀ ਸਥਿਤੀ ਕਾਫੀ ਠੀਕ ਹੋਈ ਹੈ ਤੇ ਹੁਣ ਜਿਲ•ੇ ਵਿੱਚ 280 ਦੇ ਕਰੀਬ ਪੋਜੀਟਿਵ ਮਰੀਜ਼ ਹਨ।ਉਨ•ਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸੇ ਲਗਨ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਦੇ ਰਹਿਣ ਤਾਂ ਜੋ ਕਰੋਨਾ ਵਰਗੀ ਮਹਾਂਮਾਰੀ ਨੂੰ ਜੜ• ਤੋਂ ਖਤਮ ਕੀਤਾ ਜਾ ਸਕੇ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਦੀ ਸੈਪਲਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਇਸ ਦੇ ਲੱਛਣਾ ਵਾਲੇ ਮਰੀਜਾਂ ਦਾ ਪਤਾ ਲਗਾਇਆ ਜਾ ਸਕੇ।


ਐਕਸਾਈਜ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ 1 ਅਪ੍ਰੈਲ 2020 ਤੋਂ 30 ਸਤੰਬਰ 2020 ਤੱਕ ਜਿਲ•ੇ ਵਿੱਚ 65 ਕਰੋੜ ਰੁਪਏ ਐਕਸਾਈਜ ਡਿਊਟੀ ਇਕੱਤਰ ਕੀਤੀ ਗਈ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 15 ਕਰੋੜ ਰੁਪਏ ਵੱਧ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ, ਜੀ.ਐਸ.ਟੀ., ਸਟੈਂਪ ਡਿਊਟੀ, ਕੋਰਟ ਕੇਸਾਂ ਦੀ ਸਥਿਤੀ, ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੇਂਡੂ ਖੇਡ ਸਟੇਡੀਅਮ, ਨੈਸ਼ਨਲ ਹੈਲਥ ਮਿਸ਼ਨ, ਘਰ ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ, ਸਵੱਛ ਭਾਰਤ, ਸਰਬ ਸਿੱਖਿਆ ਅਭਿਆਨ, ਡੈਪੋ, ਨਸ਼ਾ ਮੁਕਤ ਪਿੰਡ,ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਸਮੇਤ ਵੱਖ ਵੱਖ ਵਿਭਾਗਾਂ ਦੇ ਕੰਮਾਂ ਦਾ ਰੀਵਿਊ ਵੀ ਕੀਤਾ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਕੰਮ ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ•ੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਇਸ ਲਈ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਸਪਰੇਅ, ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋਕਾਂ ਨੂੰ ਡੇਂਗੂ ਟੈਸਟ ਕਰਵਾਉਣ ਲਈ ਜਾਗਰੂਕ ਵੀ ਕੀਤਾ ਜਾਵੇ।ਉਨ•ਾਂ ਕਿਹਾ ਕਿ ਫਰੀਦਕੋਟ ਜਿਲ•ੇ ਨੂੰ ਜਲਦ ਹੀ ਅਵਾਰਾ ਪਸ਼ੂ ਮੁਕਤ ਕੀਤਾ ਜਾਵੇਗਾ।


ਇਸ ਮੌਕੇ ਸ੍ਰੀ ਅਵਤਾਰ ਸਿੰਘ ਮੱਕੜ ਡੀ.ਆਰ.ਓ., ਡਾ. ਹਰਨੇਕ ਸਿੰਘ ਰੋਡੇ ਮੁੱਖ ਖੇਤੀਬਾੜੀ ਅਫਸਰ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਸ੍ਰੀਮਤੀ ਛਿੰਦਰਪਾਲ ਕੌਰ ਸੀ.ਡੀ.ਪੀ.ਓ., ਸ੍ਰੀ ਅਵਤਾਰ ਚੰਦ ਡੀ.ਐਸ.ਪੀ., ਸ੍ਰੀ ਪਰਮਜੀਤ ਸਿੰਘ ਤਹਿਸੀਲਦਾਰ ਫਰੀਦਕੋਟ, ਸ੍ਰੀ ਮਹਿੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।  

Leave a Reply

Your email address will not be published. Required fields are marked *