ਵਿਜੀਲੈਂਸ ਬਿਊਰੋ ਵੱਲੋਂ ਜਾਗਰੂਕਤਾ ਹਫਤਾ 27 ਅਕਤੂਬਰ ਤੋਂ 2 ਨਵੰਬਰ ਤੱਕ *** ਕਰਮਚਾਰੀਆਂ ਨੇ ਚੁੱਕੀ ਭ੍ਰਿਸ਼ਟਾਚਾਰ ਵਿਰੋਧੀ ਸਹੁੰ
ਫਰੀਦਕੋਟ 27 ਅਕਤੂਬਰ ( ਨਿਊ ਸੁਪਰ ਭਾਰਤ ਨਿਊਜ਼ )
ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਸ੍ਰੀ ਗੌਤਮ ਸਿੰਗਲ ਦੀ ਅਗਵਾਈ ਹੇਠ ਮਿਤੀ 27 ਅਕਤੂਬਰ ਤੋਂ ਮਿਤੀ 2 ਨਵੰਬਰ 2020 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਵਰਚੁਅਲ ਤੌਰ ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਅਸ਼ਵਨੀ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਿਰੋਜ਼ਪਰ ਰੇਂਜ ਫਰੀਦਕੋਟ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਹ ਜਾਗਰੂਕਤਾ ਹਫਤਾ ਵਰਚੁਅਲ ਮਨਾਇਆ ਜਾਵੇਗਾ ਤਾਂ ਜੋ ਭ੍ਰਿਸ਼ਟਾਚਾਰ ਦੇ ਨਾਲ ਨਾਲ ਕੋਵਿਡ ਮਹਾਂਮਾਰੀ ਤੇ ਵੀ ਕਾਬੂ ਪਾਇਆ ਜਾ ਸਕੇ। ਇਸੇ ਸਬੰਧ ਵਿੱਚ ਉਨ੍ਹਾਂ ਵੱਲੋਂ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਾਈ ਗਈ।