November 23, 2024

ਕੋਵਿਡ ਦੇ ਨਾਲ-ਨਾਲ ਡੇਂਗੂ ਤੋਂ ਬੱਚਣ ਲਈ ਵੀ ਸਾਵਧਾਨੀਆਂ ਅਪਨਾਉਣ ਲੋਕ : ਅਪਨੀਤ ਰਿਆਤ

0


**ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ
**ਅਗਲੇ ਹਫ਼ਤੇ ਤੋਂ ਫੇਸਬੁੱਕ ’ਤੇ ਜ਼ਿਲ੍ਹਾ ਵਾਸੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੀਆਂ ਸ਼ਿਕਾਇਤਾਂ ਦਾ ਵੀ ਕਰਾਂਗੇ ਨਿਪਟਾਰਾ
**ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 29 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਸਬੰਧੀ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਡੇਂਗੂ ਨਾਲ ਜੁੜੀਆਂ ਸਾਵਧਾਨੀਆਂ ਅਪਨਾਉਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਵਲੋਂ ਜਾਰੀ ਸਿਹਤ ਸਲਾਹਾਂ ਨੂੰ ਅਮਲ ਵਿੱਚ ਲਿਆਉਣ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਹਫਤਾਵਾਰੀ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤੱਕ ਸਾਨੂੰ ਮਾਸਕ ਨੂੰ ਹੀ ਦਵਾਈ ਸਮਝਣਾ ਚਾਹੀਦਾ ਹੈ ਅਤੇ ਹਮੇਸ਼ਾਂ ਸਹੀ ਤਰੀਕੇ ਨਾਲ ਮਾਸਕ ਪਹਿਨ ਕੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਿਹਤ ਅਡਵਾਈਜ਼ਰੀ ਇਕ ਦੂਸਰੇ ਤੋਂ ਬਣਦੀ ਦੂਰੀ, ਮਾਸਕ ਪਹਿਨਣ ਅਤੇ ਹੋਰ ਜ਼ਰੂਰੀ ਸਲਾਹਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ । ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।


ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1 ਹਾਟ ਸਪਾਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਕੋਵਿਡ ਦੇ ਕੇਸਾਂ ਵਿੱਚ ਕਮੀ ਆਈ ਹੈ ਅਤੇ ਸਿਹਤ ਵਿਭਾਗ ਦੁਆਰਾ ਲਗਾਤਾਰ ਟੈਸਟਿੰਗ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਨਾਲ-ਨਾਲ ਡੇਂਗੁ ਤੋਂ ਵੀ ਬੱਚਣ ਦੀ ਜ਼ਰੂਰਤ ਹੈ। ਇਸ ਸਮੇਂ ਜ਼ਿਲ੍ਹੇ ਵਿੱਚ 201 ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 80 ਟੀਮਾਂ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ ਅਤੇ ਇਹ ਟੀਮਾਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਜਗ੍ਹਾਂ ’ਤੇ ਫੋਕਸ ਕਰਨਗੀਆਂ ਜਿਥੇ ਡੇਂਗੂ ਨਾਲ ਸਬੰਧਤ ਜ਼ਿਆਦਾ ਕੇਸ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਵਾਰਡ ਪੱਧਰ ’ਤੇ ਫੋਗਿੰਗ ਵੀ ਜਾਰੀ ਹੈ ਪਰੰਤੂ ਜਦ ਤੱਕ ਲੋਕ ਸਹਿਯੋਗ ਨਹੀਂ ਕਰਨਗੇ ਉਦੋਂ ਤੱਕ ਇਸ ਬੀਮਾਰੀ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਮੌਜੂਦ ਜਨ ਔਸ਼ਧੀ ਕੇਂਦਰ ਅਤੇ ਡੇਂਗੂ ਸਬੰਧਤ ਪਲਾਜ਼ਮਾ ਮੈਡੀਕਲ ਕਿੱਟਸ ਵਧਾ ਦਿੱਤੀਆਂ ਗਈਆਂ ਹਨ ਜੋ ਕਿ ਕੰਟਰੋਲ ਰੇਟ ’ਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਤੋਂ ਜਨ ਔਸ਼ਧੀ ਕੇਂਦਰ ਦਾ ਸਮਾਂ ਵਧਾ ਕੇ ਰਾਤ 12 ਵਜੇ ਤੱਕ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਦਾ ਨਾ ਆਵੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਵਿੱਚ ਫਰਿੱਜਾਂ, ਕੂਲਰਾਂ ਆਦਿ ਦੀ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀ ਟਰੇਅ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਵਿੱਚ ਇਕ ਦਿਨ ਜ਼ਰੂਰ ਸਾਫ਼ ਕਰਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।

ਅਪਨੀਤ ਰਿਆਤ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਜਲਾਉਣਾ ਕਿਸੇ ਵੀ ਲਿਹਾਜ਼ ਨਾਲ ਕਿਸਾਨਾਂ ਅਤੇ ਲੋਕਾਂ ਲਈ ਸੁਰੱÎਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵਲੋਂ 70 ਕੇਸਾਂ ਵਿੱਚ 1 ਲੱਖ 82 ਹਜ਼ਾ ਰੁਪਏ ਦੇ ਚਲਾਨ ਕੱਟੇ ਗਏ ਹਨ ਅਤੇ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾ ਰਿਹਾ ਹੈ। ਜਿਸ ਤਹਿਤ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੀਆਂ 6 ਜਾਗਰੂਕਤਾ ਵੈਨਾਂ ਪਿੰਡ-ਪਿੰਡ ਘੁੰਮ ਕੇ ਕਿਸਾਨਾਂ ਨੂੰ ਪਰਾਲੀ ਦੇ ਨੁਕਸਾਨਾਂ ਬਾਰੇ ਦੱਸ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੋਂ ਫੇਸਬੁੱਕ ਲਾਈਵ ਦੌਰਾਨ ਉਹ ਕੋਵਿਡ-19 ਤੋਂ ਇਲਾਵਾ ਲੋਕਾਂ ਦੀਆਂ ਹੋਰ ਸ਼ਿਕਾਇਤਾਂ ਦਾ ਵੀ ਨਿਪਟਾਰਾ ਕਰਨਗੇ। ਇਸ ਲਈ ਜੇਕਰ ਕਿਸੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਸਬੰਧੀ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਆਪਣੇ ਸਵਾਲ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਭੇਜ ਸਕਦੇ ਹਨ।

Leave a Reply

Your email address will not be published. Required fields are marked *