ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਅੱਜੋਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ / 23 ਨਵੰਬਰ / ਨਿਊ ਸੁਪਰ ਭਾਰਤ ਨਿਊਜ਼ :
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੀ ਤਰਜ਼ ’ਤੇ ਪਿੰਡਾਂ ਵਿੱਚ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਹ ਪਿੰਡ ਅੱਜੋਵਾਲ ਦੀ ਪੰਚਾਇਤ ਨੂੰ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 10 ਲੱਖ ਰੁਪਏ ਦਾ ਚੈਕ ਸੌਂਪਦੇ ਹੋਏ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਹਿਲਾਂ ਵੀ ਕਾਫੀ ਗਰਾਂਟਾਂ ਦਿੱਤੀ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਜਿਥੇ ਨੌਜਵਾਨਾਂ ਲਈ ਸਟੇਡੀਅਮ ਬਣਾਏ ਗਏ ਹਨ ਉਥੇ ਉਨ੍ਹਾਂ ਨੂੰ ਰੋਜਗਾਰ ਦੇ ਮੌਕੇ ਵੀ ਦਿਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿੱਚ ਮੁਢਲੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਵਿਡ-19 ਦੇ ਚੱਲਦੇ ਸਾਰੇ ਲੋਕ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਇਸ ਤੋਂ ਇਲਾਵਾ ਬਾਹਰ ਨਿਕਲਦੇ ਸਮੇਂ ਮਾਸਕ ਅਤੇ ਸਮੇਂ-ਸਮੇਂ ’ਤੇ ਸੈਨੇਟਾਈਜਰ ਦਾ ਪ੍ਰਯੋਗ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਾਵਧਾਨੀ ਅਪਣਾ ਕੇ ਹੀ ਇਸ ਨਾਮੁਰਾਦ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਰਪੰਚ ਸਤਿੰਦਰ ਸਿੰਘ, ਰਾਜਨ ਸ਼ਰਮਾ, ਮੋਹਿੰਦਰ ਕਾਕਾ, ਗਿਆਨ ਸਿੰਘ, ਜੋਗਿੰਦਰ ਸਿੰਘ, ਮੋਹਿੰਦਰ ਸਿੰਘ, ਬਿੰਦੂ ਸ਼ਰਮਾ, ਜਸਬੀਰ ਸਿੰਘ, ਗੁਰਦਿਆਲ ਸਿੰਘ, ਯਸ਼ਪਾਲ ਠਾਕੁਰ, ਰਾਮ ਲੁਭਾਇਆ, ਸ਼ਿਵ ਕੁਮਾਰ, ਪੰਕਜ ਸ਼ਰਮਾ, ਪਰਵਿੰਦਰ ਸਿੰਘ, ਤਰਲੋਕ ਸਿੰਘ, ਕੁਲਦੀਪ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।