November 25, 2024

ਪੁੱਡਾ ਵੱਲੋਂ ਜਾਇਦਾਦਾਂ ਦੀ ਈ-ਨਿਲਾਮੀ ਅੱਜ ਤੋਂ

0


ਅੰਮ੍ਰਿਤਸਰ , 04 ਫਰਵਰੀ / ਰਾਜਨ ਚੱਬਾ:


ਪੰਜਾਬ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ (ਪੁੱਡਾ) ਵੱਲੋਂ ਫਰਵਰੀ ਮਹੀਨੇ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕਰਵਾਈ ਜਾਵੇਗੀ, ਜਿਸ ਵਿੱਚ ਸੂਬੇ ਦੇ ਵੱਖ-ਵੱਖ ਸਹਿਰਾਂ ਵਿੱਚ ਸਥਿਤ ਜਾਇਦਾਦਾਂ ਖਰੀਦਣ ਲਈ ਉਪਲਬਧ ਹੋਣਗੀਆਂ। ਈ-ਨਿਲਾਮੀ 5 ਫਰਵਰੀ, 2021 ਨੂੰ ਸਵੇਰੇ 9.00 ਵਜੇ ਸੁਰੂ ਹੋਵੇਗੀ ਅਤੇ 15 ਫਰਵਰੀ, 2021 ਨੂੰ ਬਾਅਦ ਦੁਪਹਿਰ 1.00 ਵਜੇ ਸਮਾਪਤ ਹੋਵੇਗੀ।


ਪੁੱਡਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਇਸ ਦੌਰਾਨ ਪ੍ਰਮੁੱਖ ਖੇਤਰਾਂ ਵਿੱਚ ਸਥਿਤ ਰਿਹਾਇਸੀ ਪਲਾਟਾਂ, ਐਸਸੀਓਜ਼, ਦੁਕਾਨਾਂ, ਬੂਥਾਂ ਆਦਿ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਸਾਈਟਾਂ ਲੁਧਿਆਣਾ, ਪਟਿਆਲਾ, ਜਲੰਧਰ, ਬਠਿੰਡਾ, ਨਾਭਾ, ਕਪੂਰਥਲਾ, ਮੁਕੇਰੀਆਂ, ਮਾਨਸਾ, ਅਬੋਹਰ ਅਤੇ ਮਲੋਟ ਵਿਖੇ ਸਥਿਤ ਹਨ। ਪ੍ਰਮੁੱਖ ਜਾਇਦਾਦਾਂ ਨੂੰ ਖਰੀਦਣ ਦਾ ਇਹ ਇਕ ਵਧੀਆ ਮੌਕਾ ਹੈ ਕਿਉਂਕਿ ਨਿਲਾਮੀ ਵਾਲੀਆਂ ਸਾਈਟਾਂ ਪਹਿਲਾਂ ਤੋਂ ਹੀ ਵਿਕਸਤ ਇਲਾਕਿਆਂ ਵਿੱਚ ਸਥਿਤ ਹਨ।

ਉਹਨਾਂ ਅੱਗੇ ਦੱਸਿਆ ਕਿ ਫਾਈਨਲ ਬੋਲੀ ਦੀ 25% ਰਕਮ ਦੀ ਅਦਾਇਗੀ ਕਰਨ ‘ਤੇ ਸਾਈਟਾਂ ਦਾ ਕਬਜਾ ਸਫਲ ਬੋਲੀਕਾਰਾਂ ਨੂੰ ਸੌਂਪਿਆ ਜਾਵੇਗਾ ਅਤੇ ਅਲਾਟੀਆਂ ਨੂੰ ਬਕਾਇਆ ਰਕਮ ਕਿਸਤਾਂ ਵਿੱਚ 9.5% ਸਾਲਾਨਾ ਵਿਆਜ ਦਰ ‘ਤੇ ਜਮਾਂ ਕਰਵਾਉਣੀ ਪਵੇਗੀ। ਸਾਈਟਾਂ ਦਾ ਕਬਜ਼ਾ ਛੇਤੀ ਦੇਣ ਨਾਲ ਅਲਾਟੀ ਜਲਦ ਤੋਂ ਜਲਦ ਰਿਹਾਇਸੀ ਜਾਂ ਵਪਾਰਕ ਮੰਤਵ ਲਈ ਉਸਾਰੀ ਸ਼ੁਰੂ ਕਰ ਸਕਣਗੇ।

ਬੁਲਾਰੇ ਨੇ ਦੱਸਿਆ ਕਿ ਈ-ਨਿਲਾਮੀ ਦੀ ਸੁਰੂਆਤ ਤੋਂ ਪਹਿਲਾਂ ਜਾਇਦਾਦਾਂ ਨਾਲ ਸਬੰਧਤ ਵੇਰਵੇ ਜਿਵੇਂ ਰਾਖਵੀਂ ਕੀਮਤ,  ਲੋਕੇਸ਼ਨ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸਰਤਾਂ ਪੋਰਟਲ   www.puda.e-auctions.in  ‘ਤੇ ਪਾ ਦਿੱਤੇ ਜਾਣਗੇ।


ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ, ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨ ਅਪ ਕਰਨਾ ਹੋਵੇਗਾ ਅਤੇ ਯੂਜਰ ਆਈਡੀ ਅਤੇ ਪਾਸਵਰਡ ਪ੍ਰਾਪਤ ਕਰਨਾ ਲਾਜਮੀ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ / ਡੈਬਿਟ ਕਾਰਡ / ਕ੍ਰੈਡਿਟ ਕਾਰਡ / ਆਰਟੀਜੀਐਸ / ਐਨਈਐਫਟੀ ਦੇ ਜਰੀਏ ਰਿਫੰਡਏਬਲ / ਐਡਜਸਟਏਬਲ ਯੋਗਤਾ ਫੀਸ ਜਮਾਂ ਕਰਾਉਣੀ ਪਵੇਗੀ।    

Leave a Reply

Your email address will not be published. Required fields are marked *