ਮਾਹਿਲਪੁਰ ’ਚ ਲੱਗੇ ਰੋਜ਼ਗਾਰ ਮੇਲੇ ’ਚ 630 ਨੌਜਵਾਨਾਂ ਨੇ ਲਿਆ ਹਿੱਸਾ***302 ਦੀ ਹੋਈ ਮੌਕੇ ’ਤੇ ਚੋਣ ***15 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ’ਚ ਲੱਗੇਗਾ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 13 ਅਪ੍ਰੈਲ / NSB News
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ’ਚ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿੱਚ ਰੋਜ਼ਗਾਰ ਮੇਲਾ ਸਫ਼ਲਤਾਪੂਰਵਕ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 630 ਜ਼ਰੂਰਤਮੰਦ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਵਿੱਚੋਂ 302 ਨੌਜਵਾਨਾਂ ਦੀ ਮੌਕੇ ’ਤੇ ਹੀ ਚੋਣ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਕੈਪਟਨ ਲਖਵੀਰ ਸਿੰਘ ਦੀ ਅਗਵਾਈ ਵਿੱਚ ਜੀ.ਓ.ਜੀਜ਼ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਤਹਿਤ ਭਾਰੀ ਸੰਖਿਆ ਵਿੱਚ ਨੌਜਵਾਨਾਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਨ੍ਹਾਂ ਵਿੱਚ ਆਈ.ਵੀ.ਵਾਈ ਹਸਪਤਾਲ ਹੁਸ਼ਿਆਰਪੁਰ, ਪ੍ਰਸ਼ਾਂਤੀ ਫਾਰਮੂਲੇਸ਼ਨ ਲਿਮ:, ਡਬਲ ਬੈਰੇਲ ਜੀਨਸ ਇੰਡੀਆ ਪ੍ਰਾਈਵੇਟ ਲਿਮ:, ਕਵਾਂਟਮ ਪੇਪਰ ਲਿਮ:, ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਸੀ.ਐਸ.ਸੀ. (ਗਰਾਮ ਸੁਵਿਧਾ ਕੇਂਦਰ) ਆਦਿ ਸ਼ਾਮਲ ਹੋਈਆਂ। ਉਨ੍ਹਾਂ ਦੱਸਿਆ ਕਿ ਅਗਲਾ ਰੋਜ਼ਗਾਰ ਮੇਲਾ 15 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਜ਼ਰੂਰਤਮੰਦ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ ਬਿਨੈਕਾਰ
pgrkam.com ’ਤੇ ਜਾ ਕੇ ਨੌਕਰੀ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਦੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੀ ਫੇਸਬੁੱਕ ਪੇਜ ਡੀ ਬੀ ਈ ਈ ਹੁਸ਼ਿਆਰਪੁਰ ਜਾਂ ਦਫ਼ਤਰ ਦੇ ਹੈਲਪ ਲਾਈਨ ਨੰਬਰ 62801-97708 ’ਤੇ ਸੰਪਰਕ ਕੀਤਾ ਜਾ ਸਕਦਾ ਹੈ।