ਕੋਵਿਡ -19 ਨੂੰ ਫੈਲਣ ਰੋਕ ਕੇ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਕਾਮਯਾਬ- ਵਧੀਕ ਡਿਪਟੀ ਕਮਿਸ਼ਨਰ
*ਪੰਜਾਬ ਤੋਂ ਬਾਹਰੋਂ ਆਉਣ ਵਾਲਿਆਂ ਲਈ 14 ਦਿਨ ਦਾ ਏਕਾਂਤਵਾਸ ਜਰੂਰੀ **ਕੋਵਾ ਐਪ ਡਾਉਨ ਲੋਡ ਕਰਨਾ ਹੋਵੇਗਾ ਲਾਜਮੀ **ਕੋਵਿਡ ਕੋਮਬੇਟ ਕਮੇਟੀ ਦੀ ਹੋਈ ਬੈਠਕ
ਅੰਮ੍ਰਿਤਸਰ / 2 ਜੂਨ / ਨਿਊ ਸੂਪਰ ਭਾਰਤ ਨਿਊਜ
ਅੱਜ ਸਥਾਨਕ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੋਵਿਡ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਿਹਤ, ਪੁਲਿਸ ਪ੍ਰਸਾਸ਼ਨ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਅਗਲੇ ਚਰਨ ਦੇ ਲਾਕ ਡਾਊਨ ਦੌਰਾਨ ਤਿਆਰ ਕੀਤੇ ਗਏ ਐਕਸ਼ਨ ਪਲਾਨ ਤੇ ਵਿਚਾਰ ਕੀਤਾ ਗਿਆ।
ਮੀਟਿੰਗ ਦੌਰਾਨ ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਕੋਵਿਡ 19 ਬਿਮਾਰੀ ਨੂੰ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦਾ ਏਕਾਂਤਵਾਸ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਪਹਿਲੇ 7 ਦਿਨ ਉਸ ਦੀ ਮਰਜੀ ਮੁਤਾਬਿਕ ਹੋਟਲ ਵਿੱਚ ਜਾਂ ਸਰਕਾਰੀ ਕੇਂਦਰ ਵਿਖੇ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ 5ਵੇਂ ਦਿਨ ਟੈਸਟਿੰਗ ਰਿਪੋਰਟ ਨੈਗੇਟਿਵ ਆਉਣ ਉਪਰੰਤ ਅਗਲੇ 7 ਦਿਨ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਰਿਪੋਰਟ ਪਾਜਟਿਵ ਆਉਣ ਦੀ ਸੂਰਤ ਵਿੱਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਹਰੋਂ ਆਏ ਹਰੇਕ ਵਿਅਕਤੀ ਲਈ ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜਮੀ ਹੋਵੇਗਾ।

ਸ੍ਰੀ ਹਿਮਾਂਸ਼ੂ ਅਗਰਵਾਲ ਨੈ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲੇ੍ਹ ਅੰਦਰ ਕੋਵਿਡ ਕੋਮਬੇਟ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਹਰੇਕ ਵਿਭਾਗ ਦੀ ਭੂਮਿਕਾ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਆਪਣੀ ਭੂਮਿਕਾ ਅਨੁਸਾਰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਇਸ ਮਹਾਂਮਾਰੀ ਨੂੰ ਰੋਕ ਸਕਦੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਸੁਝਾਓ ਵੀ ਮੰਗੇ ਗਏ। ਸ੍ਰੀ ਹਿਮਾਂਸ਼ੂ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਸ੍ਰੀ ਹਿਮਾਂਸ਼ੂ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਕਰਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਸ ਮੌਕੇ ਸ੍ਰੀ ਸੰਦੀਪ ਰਿਸ਼ੀ ਜਾਇੰਟ ਕਮਿਸ਼ਨਰ ਨਗਰ ਨਿਗਮ, ਸ੍ਰੀ ਰਜਤ ਓਬਰਾਏ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਸ੍ਰੀ ਵਿਕਾਸ ਹੀਰਾ, ਮੈਡਮ ਅਲਕਾ ਕਾਲੀਆ, ਸ੍ਰੀ ਸ਼ਿਵਰਾਜ ਸਿੰਘ ਬੱਲ (ਸਾਰੇ ਐਸ:ਡੀ:ਐਮਜ਼), ਡਾ: ਜੁਗਲ ਕਿਸ਼ੋਰ ਸਿਵਲ ਸਰਜਨ, ਡਾ ਮਦਨ ਮੋਹਨ, ਡਾ: ਆਰ:ਐਸ:ਸੇਠੀ, ਡਾ: ਰਮੇਸ਼ ਪਾਲ ਤੋਂ ਇਲਾਵਾ ਸਿਵਲ ਅਤੇ ਪੁਲਿਸ ਅਧਿਕਾਰੀ ਹਾਜਰ ਸਨ।
