November 24, 2024

ਮੈਡੀਕਲ ਕਾਲਜਾਂ ਨੇ ਪੰਜਾਬ ਭਰ ਵਿਚ 5 ਲੱਖ ਟੈਸਟ ਕੀਤੇ- ਸੋਨੀ

0

*ਪੰਜਾਬ ਵਿਚ ਤਿੰਨ ਨਵੀਆਂ ਲੈਬਾਰਟਰੀਆਂ ਬਨਾਉਣ ਦਾ ਕੰਮ ਸ਼ੁਰੇ

ਅੰਮ੍ਰਿਤਸਰ / 28 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਵਿਰੁੱਧ ਚੱਲ ਰਹੀ ਜੰਗ ਫਤਹਿ ਤੱਕ ਜਾਰੀ ਰਹੇਗੀ, ਪਰ ਇਸ ਵਿਚ ਲੋਕਾਂ ਦਾ ਸਾਥ ਬੇਹੱਦ ਜ਼ਰੂਰੀ ਹੈ। ਅੱਜ ਸਰਕਟ ਹਾਊਸ ਵਿਚ ਜਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਵਿਡ-19 ਵਿਰੁੱਧ ਲੜਾਈ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇ ਰਹੇ, ਪਰ ਇਹ ਲੜਾਈ ਪੈਸੇ ਦੇ ਜ਼ੋਰ ਨਾਲ ਨਹੀਂ, ਬਲਕਿ ਲੋਕਾਂ ਦੇ ਸਾਥ ਨਾਲ ਹੀ ਜਿੱਤੀ ਜਾਣੀ ਹੈ, ਜਿਸ ਵਿਚ ਲੋਕ ਅਜੇ ਬਹੁਤ ਅਣਗਿਹਲੀ ਵਰਤ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਰਹੇ ਕੋਰੋਨਾ ਕੇਸਾਂ ਨੂੰ ਰੋਕਣ ਲਈ ਬਿਨਾਂ ਜ਼ਰੂਰੀ ਕੰਮ ਤੋਂ ਘਰੋਂ ਨਾ ਨਿਕਲਣ, ਜੇਕਰ ਕਿਧਰੇ ਜਾਣਾ ਹੈ ਤਾਂ ਮਾਸਕ ਜ਼ਰੂਰ ਪਾਉਣ ਤੇ ਭੀੜ ਵਾਲੀਆਂ ਥਾਵਾਂ ਉਤੇ ਨਾ ਜਾਣ। ਇਸ ਤੋਂ ਇਲਾਵਾ ਆਪਸੀ ਦੂਰੀ ਦਾ ਬਰਾਬਰ ਧਿਆਨ ਰੱਖਦੇ ਹੋਏ ਹੱਥਾਂ ਦੀ ਸਫਾਈ ਕਰਦੇ ਰਹਿਣ, ਤਾਂ ਕੋਰੋਨਾ ਵਿਰੁੱਧ ਜੰਗ ਅਸਾਨ ਹੋ ਸਕਦੀ ਹੈ।

                    ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਿਚ ਕੱਲ ਤੱਕ 4,93,831 ਟੈਸਟ ਕੀਤੇ ਜਾ ਚੁੱਕੇ ਸਨ, ਜੋ ਕਿ ਅੱਜ ਪੰਜ ਲੱਖ ਤੋਂ ਪਾਰ ਹੋ ਜਾਣਗੇ। ਉਨਾਂ ਦੱਸਿਆ ਕਿ ਇੰਨਾਂ ਟੈਸਟਾਂ ਵਿਚੋਂ ਕੇਵਲ 11595 ਟੈਸਟ ਪਾਜ਼ੀਟਵ ਆਏ ਸਨ।

     ਸ੍ਰੀ ਸੋਨੀ ਨੇ ਦੱਸਿਆ ਕਿ ਇੰਨਾਂ ਲੈਬਾਰਟਰੀਆਂ ਤੋਂ ਇਲਾਵਾ ਜਲੰਧਰ, ਮੁਹਾਲੀ ਤੇ ਲੁਧਿਆਣਾ ਵਿਚ ਵੀ ਨਵੀਆਂ ਲੈਬਾਰਟਰੀਆਂ ਬਨਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਸਾਡੀ ਰੋਜ਼ਾਨਾ ਦੀ ਟੈਸਟ ਸਮਰੱਥਾ 20 ਹਜ਼ਾਰ ਹੋ ਜਾਵੇਗੀ, ਜੋ ਕਿ ਇਸ ਵੇਲੇ 12 ਹਜ਼ਾਰ ਰੋਜ਼ਾਨਾ ਹੈ। ਸ੍ਰੀ ਸੋਨੀ ਨੇ ਡਾਕਟਰੀ ਅਮਲੇ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਇਲਾਜ ਲਈ ਹਸਪਤਾਲ ਵਿਚ ਜ਼ੇਰੇ ਇਲਾਜ ਮਰੀਜਾਂ ਨੂੰ ਇਲਾਜ ਦੇ ਨਾਲ-ਨਾਲ ਹੌਸਲਾ ਵੀ ਦੇਣ, ਤਾਂ ਜੋ ਉਹ ਜਲਦੀ ਸਿਹਤਮੰਦ ਹੋ ਕੇ ਘਰਾਂ ਨੂੰ ਪਰਤ ਸਕਣ। ਅੰਮ੍ਰਿਤਸਰ ਸ਼ਹਿਰ ਦੀ ਗੱਲ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਸ਼ਹਿਰ ਵਿਚ ਕੇਸ ਵੱਧ ਹੋਣ ਕਾਰਨ ਸ਼ਹਿਰੀ ਇਲਾਕੇ ਵਿਚ ਟੈਸਟਾਂ ਦੀ ਗਿਣਤੀ ਵਧਾਈ ਜਾਵੇ। ਉਨਾਂ ਜਿਲ•ਾ ਪ੍ਰਸ਼ਾਸਨ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ ਅਤੇ ਅਸੀਂ ਛੇਤੀ ਇਹ ਜੰਗ ਜਿੱਤਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ, ਸਿਵਲ ਸਰਜਨ ਡਾ. ਨਵਦੀਪ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ, ਡਾ. ਰਮਨ ਸ਼ਰਮਾ, ਡਾ. ਮਦਨ ਮੋਹਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *