December 25, 2024

ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ- ਡਿੰਪਾ

0

ਪਿੰਡ ਮੁੱਛਲ ਵਿਚ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਸ. ਜਸਬੀਰ ਸਿੰਘ ਡਿੰਪਾ ਅਤੇ ਸ੍ਰੀ ਸੁਖਵਿੰਦਰ ਸਿੰਘ ਡੈਨੀ।

*ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ- ਡੈਨੀ **ਸਾਰੇ ਦੋਸ਼ੀਆਂ ਨੂੰ 48 ਘੰਟਿਆਂ ਵਿਚ ਕੀਤਾ ਜਾਵੇਗਾ ਕਾਬੂ-ਐਸ ਐਸ ਪੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਗਠਿਤ ***ਹੁਣ ਤੱਕ ਅੱਠ ਵਿਅਕਤੀ੍ਹ ਗ੍ਰਿਫਤਾਰ

ਮੁੱਛਲ (ਅੰਮ੍ਰਿਤਸਰ) / 1 ਅਗਸਤ / ਨਿਊ ਸੁਪਰ ਭਾਰਤ ਨਿਊਜ

ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਉਤੇ ਮੁੱਖ ਮੰਤੀਰ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਸ. ਜਸਬੀਰ ਸਿੰਘ ਡਿੰਪਾ ਨੇ ਦੁਖੀ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੁੰਦੇ ਮੁੱਖ ਮੰਤਰੀ ਵੱਲੋਂ ਮਾਰੇ ਗਏ ਵਿਅਕਤੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਇਕ-ਇਕ ਲੱਖ ਰੁਪਏ ਦੀ ਫੌਰੀ ਸਹਾਇਤਾ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਮਾਮਲੇ ਉਤੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਨਾਂ ਸਾਰੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਸ. ਡਿੰਪਾ ਨੇ ਦੱਸਿਆ ਕਿ  ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 50 ਤੋਂ ਵੱਧ ਛਾਪੇ ਮਾਰੇ ਗਏ ਹਨ ਅਤੇ ਹੁਣ ਤੱਕ 8 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਸ. ਡਿੰਪਾ ਨੇ ਭਰੋਸਾ ਦਿੱਤਾ ਕਿ ਇਸ ਵਿਚ ਸ਼ਾਮਿਲ ਸਾਰੇ ਦੋਸ਼ੀ ਫੜੇ ਜਾਣਗੇ ਅਤੇ ਉਨਾਂ ਦੀਆਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਟੀਆ ਕੰਮ ਕਰਨ ਦੀ ਜ਼ੁਰਅਤ ਨਾ ਕਰੇ।

ਸ. ਡਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਐਸ ਐਸ ਪੀ ਅੰਮਿ੍ਰਤਸਰ ਸ੍ਰੀ ਧੁਰਵ ਦਾਹੀਆ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਜਾਂਚ ਕਰ ਰਹੀ ਹੈ । ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਕੇਸ ਵਿਚ ਸ਼ਾਮਿਲ ਸਾਰੇ ਦੋਸ਼ੀ ਕਾਬੂ ਕੀਤੇ ਜਾਣਗੇ।

ਧਰਨੇ ਵਿਚ ਕਿਸਾਨਾਂ ਨਾਲ ਗੱਲਬਾਤ ਕਰਦੇ ਸ. ਜਸਬੀਰ ਸਿੰਘ ਡਿੰਪਾ ਅਤੇ ਸ੍ਰੀ ਸੁਖਵਿੰਦਰ ਸਿੰਘ ਡੈਨੀ।

      ਹਲਕਾ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਨੇ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਸਪਤਾਲ ਵਿਚ ਇਲਾਜ ਅਧੀਨ ਸਾਰੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫੋਂ ਕਰਵਾਉਣ ਦਾ ਐਲਾਨ ਕਰਦੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿਚ ਸ਼ਾਮਿਲ ਸਾਰੇ ਦੋਸ਼ੀ, ਚਾਹੇ ਉਹ ਕਿਸੇ ਵੀ ਅਹੁਦੇ ਉਤੇ ਕਿਉਂ ਨਾ ਹੋਣ, ਬਖਸ਼ੇ ਨਹੀ ਜਾਣਗੇ। ਇਸ ਮੌਕੇ  ਸ. ਡਿੰਪਾ ਅਤੇ ਸ੍ਰੀ ਡੈਨੀ ਪਿੰਡ ਵਿਚ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ਉਤੇ ਲਗਾਏ ਗਏ ਧਰਨੇ ਵਿਚ ਵੀ ਗਏ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹਰ ਤਰਾਂ ਦੀ ਮਦਦ ਅਤੇ ਇਨਸਾਫ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਾਧੂ ਸਿੰਘ, ਐਸ ਐਸ ਪੀ ਸ੍ਰੀ ਧੁਰਵ ਦਾਹੀਆ, ਐਸ ਡੀ ਐਮ ਮੇਜਰ ਸੁਮਿਤ ਮੁੱਧ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *