Site icon NewSuperBharat

ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ **15 ਅਗਸਤ ਨੂੰ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਲਹਿਰਾਉਣਗੇ ਰਾਸ਼ਟਰੀ ਝੰਡਾ

ਫੁੱਲ ਡਰੈੱਸ ਰਿਹਰਸਲ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ

ਅੰਮ੍ਰਿਤਸਰ / 14 ਅਗਸਤ / ਨਿਊ ਸੁਪਰ ਭਾਰਤ ਨਿਊਜ

15 ਅਗਸਤ ਨੂੰ ਮਨਾਏ ਜਾਣ ਵਾਲੇ 74ਵੇਂ ਆਜ਼ਾਦੀ  ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨਾਂ ਨਾਲ ਡੀ:ਸੀ:ਪੀ: ਸ੍ਰ ਜਗਮੋਹਨ ਸਿੰਘ ਅਤੇ  ਏ:ਡੀ:ਸੀਂ:ਪੀ ਸ੍ਰੀ ਸੰਦੀਪ ਮਲਿਕ ਵੀ ਮੌਜੂਦ ਸਨ। ਇਸ ਦੌਰਾਨ ਉਨਾਂ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰ ਖਹਿਰਾ ਨੇ ਕਿਹਾ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਆਜ਼ਾਦੀ ਦਿਵਸ ਸਮਾਰੋਹ ਸੰਖੇਪ ਰੂਪ ਵਿਚ ਮਨਾਇਆ ਜਾਵੇਗਾ, ਜਿਸ ਵਿਚ ਕੇਵਲ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਜਾਵੇਗੀ ਜਦਕਿ ਹੋਰ ਕਿਸੇ ਵੀ ਤਰਾਂ ਦਾ ਰੰਗਾਰੰਗ ਪ੍ਰੋਗਰਾਮ ਨਹੀਂ ਹੋਵੇਗਾ। ਉਨਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਮਹਿਮਾਨ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰ ਰਣਬੀਰ ਮੁੱਧਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Exit mobile version