Site icon NewSuperBharat

ਸ਼ਹੀਦ ਮਦਨ ਲਾਲ ਢੀਗਰਾ ਜੀ ਦਾ ਬਣਾਇਆ ਜਾਵੇਗਾ ਸਮਾਰਕ-ਸੋਨੀ

ਨੋਜਵਾਨਾਂ ਨੂੰ ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਦੀ ਕੀਤੀ ਅਪੀਲ

ਆਜ਼ਾਦੀ ਘੁਲਾਟੀਏ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ‘ਤੇ ਸਮਾਗਮ

ਅੰਮ੍ਰਿਤਸਰ / 17 ਅਗਸਤ / ਨਿਊ ਸੁਪਰ ਭਾਰਤ ਨਿਊਜ਼:

 ਪੰਜਾਬ ਸਰਕਾਰ ਵੱਲੋਂ ਜਲਦੀ ਹੀ ਅੰਮ੍ਰਿਤਸਰ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸਮਾਗਮ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਵਸ ਮੌਕੇ ਟਾਊਨ ਹਾਲ ਵਿਖੇ ਸਥਾਪਤ ਉਨਾਂ ਦੇ ਬੁੱਤ ਤੇ  ਸ਼ਰਧਾਂਜਲੀ ਭੇਂਟ  ਕਰਨ ਸਮੇਂ ਕੀਤਾ।

  ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਦੇ ਚੱਲੀਏ ਅਤੇ ਉਨਾਂ ਦੇ ਸੁਪÎਨਿਆਂ ਨੂੰ ਸਾਕਾਰ ਕਰੀਏ। ਸ੍ਰੀ ਸੋਨੀ  ਨੇ ਕਿਹਾ ਕਿ ਦੇਸ਼  ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਜਿੰਨਾਂ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੌਧਿਆਂ ਦੀ ਸੀ।  ਇਸ  ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਟਰੱਸਟ ਵੱਲੋਂ ਸ੍ਰੀ ਸੋਨੀ ਨੂੰ ਸ਼ਹੀਦ ਦੀ ਫੋਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ।

 ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਗੰਭੀਰ ਹੈ ਅਤੇ ਆਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉੋਣ ਲਈ ਪੁੱਡਾ, ਗਮਾਡਾ ਵਿੱਚ ਰਾਖਵਾਂਕਰਨ ਦਾ ਕੋਟਾ 2 ਫੀਸਦੀ ਤੋਂ ਵਧਾ ਕੇ 3 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਨੂੰ ਰਾਜ ਮਾਰਗਾਂ ਤੇ ਟੋਲ ਟੈਕਸ ਦੀ ਛੋਟ ਵੀ ਦਿੱਤੀ ਗਈ ਹੈ।  ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਸਰਕਾਰ ਉੌਨਾਂ ਦੀ ਹਰ ਸੰਭਵ ਮਦਦ ਕਰੇਗੀ।

 ਇਸ ਮੌਕੇ ਉਨਾਂ ਨਾਲ ਸਾਬਕਾ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ,  ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਤਹਿਸੀਲਦਾਰ ਮਨਜੀਤ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। 

————-

ਕੈਪਸ਼ਨ

ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ।

===========

Exit mobile version