December 23, 2024

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 56 ਹੋਰ ਮਰੀਜ਼ **ਜ਼ਿਲ੍ਹੇ ਅੰਦਰ ਹੁਣ 511 ਐਕਟਿਵ ਕੇਸ **ਹੁਣ ਤੱਕ 2273 ਵਿਅਕਤੀ ਹੋਏ ਸਿਹਤਯਾਬ **ਕੋਵਿਡ 19 ਦੇ ਟੈਸਟ ਲਈ ਡਾਕਟਰ ਦੀ ਪਰਚੀ ਦੀ ਕੋਈ ਜਰੂਰਤ ਨਹੀਂ

0

ਸਿਵਲ ਸਰਜਨ ਡਾ: ਨਵਦੀਪ ਸਿੰਘ

ਅੰਮ੍ਰਿਤਸਰ / 18 ਅਗਸਤ / ਨਿਊ ਸੁਪਰ ਭਾਰਤ ਨਿਊਜ

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ  ਅੱਜ 56 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਅੱਜ ਜਿਲੇ ਵਿਚ 47 ਕੇਸ ਹੋਰ ਪਾਜਿਟਿਵ ਮਰੀਜ ਪਾਏ ਗਏ ਹਨ ਅਤੇ 2 ਵਿਅਕਤੀਆਂ ਦੀ ਮੌਤ ਹੋਈ ਹੈ।

          ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਰੋਨਾ ਮਰੀਜਾਂ ਦੀ ਗਿਣਤੀ ਵੱਧਣ ਦਾ ਕਾਰਨ ਲੋਕਾਂ ਦੁਆਰਾ ਲਾਪਰਵਾਹੀ ਵਰਤਣਾ ਹੈ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਮਾਸਕ ਘਰੋਂ ਬਾਹਰ ਨਿਕਲ ਰਹੇ ਹਨ ਜੋ ਕਿ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਘਾਤਕ ਸਾਬਤ ਹੋ ਸਕਦਾ ਹੈ। ਸਿਵਲ ਸਰਜਨ ਨੈ ਦੱਸਿਆ ਕਿ ਕੋਵਿਡ 19 ਦੇ ਟੈਸਟ ਲਈ ਡਾਕਟਰ ਦੀ ਪਰਚੀ ਦੀ ਕੋਈ ਜਰੂਰਤ ਨਹੀਂ ਹੈਅਤੇ ਲੋਕ ਕਿਸੇ ਵੀ ਸਰਕਾਜਰੀ ਕੇਂਦਰ ਵਿੱਚ ਜਾ ਕੇ ਆਪਣਾ ਮੁਫ਼ਤ ਕੋਵਿਡ 19 ਦਾ ਟੇਸਟ ਕਰਵਾ ਸਕਦੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।

ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ 511 ਐਕਟਿਵ ਕੇਸ ਹਨ ਅਤੇ ਹੁਣ ਤੱਕ 2273 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸ਼ਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ। ਉਨਾਂ ਕਿਹਾ ਕਿ ਇਂਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸ਼ੀ ਇਸ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। 

Leave a Reply

Your email address will not be published. Required fields are marked *