ਹਰ ਮਨੁੱਖ ਲਗਾਵੇ ਇਕ ਰੁੱਖ-ਜਿਲ੍ਹਾ ਤੇ ਸੈਸ਼ਨ ਜੱਜ **ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹਿਰ ਨੂੰ ਹਰਿਆ ਭਰਿਆ ਬਣਾਉਣਾ ਜਰੂਰੀ **ਕੋਰਟ ਕੰਪਲੈਕਸ ਵਿੱਚ ਲਗਾਏ ਪੌਦੇ

ਸ੍ਰ ਬੀ:ਐਸ ਸੰਧੂ ਜਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਪੌਦੇ ਲਗਾਉਂਦੇ ਹੋਏ। ਨਾਲ ਹਨ ਸ੍ਰੀ ਬਲਜਿੰਦਰ ਸਿੰਘ ਮਾਨ ਸੀ:ਜੀ:ਐਮ, ਸ੍ਰੀ ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਅੰਮ੍ਰਿਤਸਰ / 19 ਅਗਸਤ / ਨਿਊ ਸੁਪਰ ਭਾਰਤ ਨਿਊਜ
ਵਾਤਾਰਵਣ ਨੂੰ ਬਚਾਉਣ ਲਈ ਜਰੂਰੀ ਹੈ ਕਿ ਹਰ ਮਨੁੱਖ ਇਕ ਰੁੱਖ ਜਰੂਰ ਲਗਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮਿਲ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਬੀ:ਐਸ ਸੰਧੂ ਜਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਨੇ ਕੋਰਟ ਕੰਪਲੈਕਸ ਵਿੱਚ ਪੌਦੇ ਲਗਾਉਣ ਉਪਰੰਤ ਕੀਤਾ।
ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦੀ ਹੈ ਜੇਕਰ ਅਸੀਂ ਆਪਣੇ ਆਲੇ ਦੁਆਲੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆਵਾਲ ਭਰਪੂਰ ਰੱਖਾਂਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਸੁੰਦਰਤਾ ਦਾ ਅਨੁਮਾਨ ਉਸ ਦੇ ਆਲੇ ਦੁਆਲੇ ਹਰਿਆਵਲ ਤੋਂ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਇਲਾਕਿਆਂ ਵਿੱਚ ਪੌਦਿਆਂ ਦੀ ਭਰਮਾਰ ਹੋਵੇਗੀ ਉਥੋਂ ਦੇ ਲੋਕ ਤੰਦਰੁਸਤ ਅਤੇ ਸਿਹਤਯਾਬ ਵੀ ਹੋਣਗੇ।

ਜਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਦੇ ਆਲੇ ਦੁਆਲੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਲਈ ਪੌਦਿਆਂ ਦੇ ਆਲੇ ਦੁਆਲੇ ਲੋਹੇ ਦੀਆਂ ਜਾਲੀਆਂ ਵੀ ਲਗਾਈਆਂ ਜਾਣਗੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਜਾਵੇਗਾ ਕਿ ਉੋਨ੍ਹਾਂ ਦੀ ਦੇਖਭਾਲ ਨੂੰ ਯਕੀਨੀ ਬਣਾਉੋਣ। ਉਨ੍ਹਾਂ ਕਿਹਾ ਕਿ ਅੱਜ ਕੋਰਟ ਕੰਪਲੈਕਸ ਵਿੱਚ 100 ਤੋਂ ਵੱਧ ਪੌਦੇ ਵਾਤਾਵਰਣ ਦੀ ਸੁੱਧਤਾ ਲਈ ਲਗਾਏ ਗਏ ਹਨ। ਸ੍ਰ ਸੰਧੂ ਨੇ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਤੌਰਨ ਲਈ ਵਕੀਲਾਂ ਦਾ ਸਹਿਯੋਗ ਲੈ ਕੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਵੱਖ ਵੱਖ ਥਾਂਵਾਂ ਤੇ ਪੌੇਦੇ ਲਗਾਏ ਜਾਣਗੇ।
ਇਸ ਮੌਕੇ ਸ੍ਰੀ ਬਲਜਿੰਦਰ ਸਿੰਘ ਮਾਨ ਸੀ:ਜੀ:ਐਮ, ਸ੍ਰੀ ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰ ਸੁਰਜੀਤ ਸਿੰਘ ਸਹੋਤਾ ਜੰਗਲਾਤ ਅਫਸਰ, ਸ੍ਰੀ ਲਖਵਿੰਦਰ ਸ਼ਰਮਾ ਜਿਲ੍ਹਾ ਨਾਜਰ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜਰ ਸਨ।