Site icon NewSuperBharat

ਕੈਪਟਨ ਸਰਕਾਰ ਨੇ ਹਮੇਸ਼ਾਂ ਵਪਾਰੀਆਂ ਦੇ ਹਿੱਤਾਂ ਦੀ ਕੀਤੀ ਰਾਖੀ- ਸੋਨੀ

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰਾ ਲਾਲ ਸੇਠ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਧੰਨਵਾਦ ਕਰਦੇ ਹੋਏ

*ਵਪਾਰ ਮੰਡਲ ਨੇ ਹਫਤੇ ਵਿੱਚ 5 ਦਿਨ ਦੁਕਾਨਾਂ ਖੁਲ੍ਹਣ ਦੇ ਆਦੇਸ਼ ਲਈ ਸੋਨੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ / 1 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵਲੋ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਆਂ ਗਾਈਡਲਾਈਨਾਂ ਅਨੁਸਾਰ ਹਫਤੇ ਵਿਚ ਪੰਜ ਦਿਨਾਂ ਲਈ ਦੁਕਾਨ ਖੁਲਣ ਦੀ ਛੂਟ ਦੇ ਦਿੱਤੀ ਹੈ ਅਤੇ ਹੁਣ ਦੁਕਾਨਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪ ਵੀ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਉਨ ਤੇ ਦੁਕਾਨ ਵਿਚ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਮਾਸਕ ਤੋ ਬਿਨਾਂ ਦੁਕਾਨ ਵਿਚ ਦਾਖਲ ਨਾ ਹੋਣ ਦੇਣ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਆਏ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਉਪਰੰਤ ਕੀਤਾ। ਪੰਜਾਬ ਪ੍ਰਦੇਸ਼  ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰਾ ਲਾਲ ਸੇਠ ਨੇ ਸ਼੍ਰੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਵਪਾਰੀਆਂ ਨੂੰ ਰਾਹਤ ਮਿਲੀ ਹੈ। ਸ੍ਰੀ ਸੇਠ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਵਪਾਰੀ ਵਰਗ ਕਾਫੀ ਪ੍ਰੇਸ਼ਾਨ ਸੀ ਪ੍ਰੰਤੂ ਹੁਣ ਹਫਤੇ ਵਿੱਚ 5 ਦਿਨ ਦੁਕਾਨਾਂ ਖੁੱਲਣ ਨਾਲ ਵਪਾਰ ਆਪਣੀ ਪਹਿਲੀ ਰਫਤਾਰ ਦੀ ਤਰ੍ਹਾਂ ਚੱਲੇਗਾ ਅਤੇ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰਾਂ  ਵੀ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ।  ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਸੋਨੀ ਨੂੰ ਵਪਾਰ ਮੰਡਲ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਸਨ ਅਤੇ ਉਨ੍ਹਾਂ ਵੱਲੋਂ ਹੀ ਸਰਕਾਰ ਨਾਲ ਗੱਲਬਾਤ ਕਰਕੇ ਨਵੇਂ ਆਦੇਸ਼ ਜਾਰੀ ਕਰਵਾਏ ਹਨ ਜਿਸ ਨਾਲ ਵਪਾਰ ਜਗਤ ਨੂੰ ਕਾਫੀ ਰਾਹਤ ਮਿਲੀ ਹੈ।

ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਇਸ ਮਹਾਂਮਾਰੀ ਖਿਲਾਫ ਅਸੀਂ ਇਕ ਜੰਗ ਲੜ ਰਹੇ ਹਾਂ ਅਤੇ ਇਸ ਜੰਗ ਨੂੰ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇਕਰ ਲੋਕ ਸਾਥ ਦੇਣ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀਤੋਂ ਬਚ ਸਕਦੇ ਹਾਂ ਅਤੇ ਹਰੇਕ ਵਿਅਕਤੀ  ਨੂੰ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਜਰੂਰ ਕਰੇ, ਸਮੇਂ ਸਮੇਂ ਸਿਰ ਹੱਥਾਂ ਨੂੰ ਸਾਫ ਕਰ ੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੇ। ਸ੍ਰੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜਾਨਾ 1500 ਤੋਂ ਵੱਧ ਲੋਕਾਂ ਦੇ ਕੋਵਿਡ -19 ਦੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਟੈਸਟ ਜਰੂਰ ਕਰਵਾਉਣ ਜਿਸ ਨਾਲ ਜਿਥੇ ਉਹ ਖੁਦ ਸੁਰੱਖਿਅਤ ਹੋਣਗੇ ਉਥੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜ੍ਹਾ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਗੁਰੇਜ ਕਰਨਾ  ਚਾਹੀਦਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾਂ ਵਪਾਰੀਆਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉੋਣ ਦਿੱਤੀ ਜਾਵੇਗੀ।  ਸ੍ਰੀ ਸੋਨੀ ਨੇ ਕਿਹਾ ਕਿ ਵਪਾਰੀਆਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ  ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਤੇ ਜਿੱਤ ਪਾਈ ਜਾ ਸਕੇ।

ਇਸ ਮੌਕੇ ਵਪਾਰ ਮੰਡਲ ਦੇ ਸ੍ਰੀ ਸਮੀਰ ਜੈਨ, ਜਿਲ੍ਹਾ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਮੋਤੀ ਭਾਟੀਆ, ਸ੍ਰੀ ਵਜੀਰ ਚੰਦ, ਸ੍ਰੀ ਸੁਰਿੰਦਰ ਜੈਨ, ਸ੍ਰੀ ਵਿਕਾਸ ਨਾਰੰਗ ਅਤੇ ਬਲਬੀਰ ਭਸੀਨ ਵੀ ਹਾਜਰ ਸਨ।

Exit mobile version