*1.60 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ **ਵੱਖ ਵੱਖ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ
ਅੰਮ੍ਰਿਤਸਰ / 4 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਲਾਕਡਾਊਨ ਦੌਰਾਨ ਵੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਸੇ ਹੀ ਲੜੀ ਤਹਿਤ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਤੇ ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ ਵੱਲੋਂ ਗੇਟ ਹਕੀਮਾਂ ਤੋਂ ਭਰਾੜੀਵਾਲ ਤੇ ਝਬਾਲ ਨੂੰ ਜਾਂਦੀ ਸੜਕ ਨੂੰ ਚੌੜੀ ਕਰਨ ਦਾ ਉਦਘਾਟਨ ਕੀਤਾ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ 1.60 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਨੂੰ ਚੌੜਿਆ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸੜਕ ਨੂੰ ਚੌੜਿਆ ਕਰਨ ਦਾ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਵਾਟਰ ਸਪਲਾਈ ਦੇ ਕੰਮਾਂ ਲਈ 3.50 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ ਅਤੇ ਇਨਾਂ ਟੈਂਡਰਾਂ ਦੇ ਖੁਲਣ ਨਾਲ ਜਲਦੀ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਸਮੇਂ 7 ਕਰੋੜ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਾਰਡਾਂ ਵਿੱਚ ਵਿਕਾਸ ਦੇ ਕਾਰਜ ਚੱਲ ਰਹੇ ਹਨ ਜੋ ਕਿ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ।
ਸ੍ਰੀ ਸੋਨੀ ਵੱਲੋਂ ਇਸ ਮੌਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ ਅਤੇ ਸਬੰਧਤ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਗੁਣਵੱਤਾ ਦੇ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਕੰਮਾਂ ਦਾ ਖੁਦ ਜਾਇਜਾ ਲੈਣ ਆਪਣੀ ਦੇਖ ਰੇਖ ਕੰਮ ਕਰਵਾਉੋਣ। ਇਸ ਮੌਕੇ ਉਨਾਂ ਦੇ ਨਾਲ ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਸਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਗਲੀਆਂ-ਨਾਲੀਆਂ ਨਵੀਂਆਂ ਬਣਾਈਆਂ ਜਾ ਰਹੀਆਂ ਹਨ ਅਤੇ ਐਲ:ਈ:ਡੀ ਲਾਈਟਾਂ ਵੀ ਨਵੀਂਆਂ ਲਗਾਈਆਂ ਜਾ ਰਹੀਆਂ ਹਨ। ਮੇਅਰ ਨੇ ਦੱਿਸਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵੱਖ ਵੱਖ ਵਾਰਡਾਂ ਵਿੱਚ ਪੈਂਦੀਆਂ ਪਾਰਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਵਾ ਵਾਸੀਆਂ ਵੱਲੋਂ ਸ੍ਰੀ ਸੋਨੀ ਅਤੇ ਮੇਅਰ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਕੌਂਸਲਰ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਬਲਬੀਰ ਸੋਨੀ, ਡਾਕਟਰ ਸੋਨੂੰ, ਸ੍ਰੀ ਕਮਲ ਪਹਿਲਵਾਨ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਰਣਜੀਤ ਸਿੰਘ, ਕੰਵਲਜੀਤ ਸਿੰਘ ਗੋਲਡੀ ਵੀ ਹਾਜਰ ਸਨ।