*ਸੋਨੀ ਤੇ ਮੇਅਰ ਨੇ ਵਾਰਡ 70 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ
ਅੰਮ੍ਰਿਤਸਰ / 9 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਹਾਂਮਾਰੀ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ। ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਕੀਤਾ।
ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਕਰਫਿਊ ਦੌਰਾਨ ਕਾਫੀ ਰਾਹਤ ਦਿੱਤੀ ਗਈ ਹੈ ਅਤੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਕੋਵਿਡ 19 ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਜਿਸ ਨਾਲ ਉਹ ਆਪ ਵੀ ਸੁਰੱਖਿਅਤ ਰਹਿਣਗੇ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਣਗੇ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰੇਕ ਮੁਹੱਲੇ ਵਿਚ ਕੋਵਿਡ 19 ਦੇ ਟੈਸਟ ਕਰਨ ਲਈ ਮੋਬਾਇਲ ਵੈਨਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਇਹ ਟੈਸਟ ਬਿਲਕੁੱਲ ਮੁਫ਼ਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਸੋਨੀ ਅਤੇ ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ ਵਲੋਂ ਭਰਾੜੀਵਾਲ ਵਿਖੇ ਐਫ਼.ਸੀ.ਆਈ. ਗੋਦਾਮਾਂ ਦੇ ਨਜ਼ਦੀਕ ਬਣਨ ਵਾਲੀਆਂ ਗਲੀਆਂ ਤੇ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ। ਸ੍ਰੀ ਸੋਨੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ ਅਤੇ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਾਰੇ ਵਾਰਡਾਂ ਵਿੱਚ ਐਲ.ਈ.ਡੀ. ਲਾਈਟਾਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਨਵੇਂ ਟਿਊਬਵੈਲ ਵੀ ਲਗਾਏ ਗਏ ਹਨ ਅਤੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸਾਰੇ ਵਾਰਡਾਂ ਵਿੱਚ ਪਾਰਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਕੌਂਸਲਰ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਬਲਬੀਰ ਸੋਨੀ, ਸ੍ਰੀ ਰਸ਼ਪਾਲ ਸੰਧੂ, ਡਾਕਟਰ ਸੋਨੂ, ਸ੍ਰੀ ਕਮਲ ਪਹਿਲਵਾਨ, ਸ੍ਰੀ ਬਲਵਿੰਦਰ ਸੋਨੀ ਬੰਟੀ, ਸ੍ਰੀ ਸ਼ਮਸ਼ੇਰ ਸਿੰਘ, ਗੋਪੀ, ਨੇਟੂ, ਰਣਜੀਤ ਸਿੰਘ ਰਾਣਾ, ਕੰਵਲਜੀਤ ਸਿੰਘ ਗੋਲਡੀ ਹਾਜ਼ਰ ਸਨ