February 23, 2025

ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਵੱਲੋਂ ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

0

*ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਵੱਡਾ ਤੋਹਫਾ ਦੱਸਿਆ

ਅੰਮ੍ਰਿਤਸਰ / 16 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਪੁਰਜ਼ੋਰ ਮੰਗ ਉਤੇ ਕੌਮੀ ਹਾਈਵੇਜ਼ ਅਥਾਰਟੀ ਵੱਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਦਾ ਧੰਨਵਾਦ ਕੀਤਾ ਹੈ।

ਅੱਜ ਇਥੇ ਜਾਰੀ ਸਾਂਝੇ ਬਿਆਨ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਅਰੁਣਾ ਚੌਧਰੀ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ ਤੇ ਬਲਵਿੰਦਰ ਸਿੰਘ ਲਾਡੀ (ਤਿੰਨੋਂ ਵਿਧਾਇਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਇਹ ਵੱਡਾ ਤੋਹਫਾ ਹੈ।

ਸਮੂਹ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਚੌਕ ਮਹਿਤਾ ਤੇ ਬਟਾਲਾ ਜੋੜਦੀ 70 ਕਿਲੋਮੀਟਰ ਦੇ ਕਰੀਬ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਫੈਸਲਾ ਸਿੱਖ ਸੰਗਤ ਦੇ ਨਾਲ ਸਮੁੱਚੇ ਸਰਹੱਦੀ ਇਲਾਕੇ ਲਈ ਵੱਡੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਤੋਂ ਹੀ ਇਸ ਰੋਡ ਨੂੰ ਚਾਰ ਮਾਰਗੀ ਬਣਾਉਣ ਦੀ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਰਗ ਉਤੇ ਜਿੱਥੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਸ਼ਹਿਰ ਬਟਾਲਾ ਤੇ ਡੇਰਾ ਬਾਬਾ ਨਾਨਕ ਪੈਂਦੇ ਹਨ ਉਥੇ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਬਾਬਾ ਬਕਾਲਾ ਵੀ ਇਸੇ ਮਾਰਗ ਉਤੇ ਪੈਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਸਨਅਤੀ ਸ਼ਹਿਰ ਬਟਾਲਾ ਨੂੰ ਵੀ ਵੱਡਾ ਫਾਇਦਾ ਪੁੱਜੇਗਾ।

Leave a Reply

Your email address will not be published. Required fields are marked *