November 23, 2024

ਕੋਰੋਨਾ ਤੋਂ ਮੁਕਤ ਹੋਏ 302 ਵਿਅਕਤੀ ਪਰਤੇ ਆਪਣੇ ਘਰਾਂ ਨੂੰ

0

ਸਿਵਲ ਸਰਜਨ ਡਾ: ਨਵਦੀਪ ਸਿੰਘ

*ਅੱਜ 181 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ **ਜਿਲਾ ਅੰਮ੍ਰਿਤਸਰ ਵਿੱਚ ਕੁਲ ਐਕਟਿਵ ਕੇਸ 1563

ਅੰਮ੍ਰਿਤਸਰ / 17 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜਿਲਾ ਅੰਮ੍ਰਿਤਸਰ ਵਿੱਚ ਅੱਜ 181 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 302 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 5570 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1563 ਐਕਟਿਵ ਕੇਸ ਹਨ। 

ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਸਿਵਲ ਸਰਜਨ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸ਼ਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲੈ ਲਵੋ ਅਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਵੋ ਤਾਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬੱਚ ਸਕਦੀ ਹੈ। ਸਰਕਾਰ ਵਲੋਂ ਕੋਰੋਨਾ ਮਰੀਜਾਂ ਦੀ ਪਛਾਣ ਵੀ ਗੁੱਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ। ਸੋ ਟੈਸਟ ਕਰਵਾਉਣ ਵਿਚ ਕੋਤਾਹੀ ਨਾ ਵਰਤੋਂ ਅਤੇ ਸਮੇਂ ਸਿਰ ਟੈਸਟ ਕਰਵਾ ਕੇ ਕੋਰੋਨਾ ਉੱਤੇ ਜਿੱਤ ਪ੍ਰਾਪਤ ਕਰੋ।

ਉਨਾ ਦੱਸਿਆ ਕਿ ਹੁਣ ਤੱਕ 284 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।  ਉਨਾਂ ਦੱਸਿਆ ਕਿ ਅੱਜ 1 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।

Leave a Reply

Your email address will not be published. Required fields are marked *