Site icon NewSuperBharat

25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਥਿਆਰ ਲੈ ਕੇ ਚੱਲਣ ਤੇ ਮਨਾਹੀ- ਸ੍ਰੀ ਜਗਮੋਹਨ ਸਿੰਘ

ਅੰਮ੍ਰਿਤਸਰ / 24 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ 2020 ਤੱਕ ਪੰਜਾਬ ਵਿੱਚ ਰੇਲਾ ਰੋਕਣ ਦਾ ਪ੍ਰੋਗਰਾਮ ਉਲੀਕੀਆ ਹੈ ਅਤੇ 25 ਸਤੰਬਰ 2020 ਨੂੰ ਪੰਜਾਬ ਬੰਦ ਸੱਦਾ ਦਿੱਤਾ ਹੋਇਆ ਹੈ। ਇਸ ਨੂੰ ਮੱਦੇਨਜ਼ਰ ਰੱਖਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਅਮਨ ਕਾਨੂੰਨੀ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਕਾਇਕ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ ਧਾਰ ਹਥਿਆਰ, ਜਿਨਾਂ ਵਿੱਚ ਟਕੁਏ, ਬਰਛੇ, ਛੁਰੇ ਆਦਿ ਸ਼ਾਮਲ ਹਨ ਨੂੰ ਲੈ ਕੇ ਚੱਲਣ ਤੇ ਮਨਾਹੀ ਹੋਵੇਗੀ।

ਇਸ ਲਈ ਮੈਂ ਸ: ਜਗਮੋਹਨ ਸਿੰਘ, ਪੀ.ਪੀ.ਐਸ. ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿਤਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ ਧਾਰ ਹਥਿਆਰ, ਜਿਨਾਂ ਵਿੱਚ ਟਕੁਏ, ਬਰਛੇ, ਛੁਰੇ ਆਦਿ ਸ਼ਾਮਲ ਹਨ ਨੂੰ ਲੈ ਕੇ ਚੱਲਣ ਤੇ ਮੁਕੰਮਲ ਪਾਬੰਦੀ ਹੋਵੇਗੀ।

ਇਹ ਹੁਕਮ ਮਿਤੀ 27 ਸਤੰਬਰ 2020 ਤੱਕ ਲਾਗੂ ਰਹੇਗਾ।

Exit mobile version