November 23, 2024

ਸੋਨੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਲਈ 60 ਲੱਖ ਰੁਪਏ ਦੇਣ ਦਾ ਐਲਾਨ

0

ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਮੱਥਾ ਟੇਕਦੇ ਸ੍ਰੀ ਓ ਪੀ ਸੋਨੀ ਅਤੇ ਨਾਲ ਇਲਾਕੇ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਸ੍ਰੀ ਸੋਨੀ ਤੇ ਹੋਰ ਅਧਿਕਾਰੀ

*ਗੁਰਦੁਆਰੇ ਨੂੰ ਜਾਂਦੇ ਸਾਰੇ ਰਸਤਿਆਂ ਅਤੇ ਚੌਕਾਂ ਦੀ ਬਦਲੇਗੀ ਤਸਵੀਰ

ਅੰਮ੍ਰਿਤਸਰ / 26 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਜਿੰਨਾ ਦਾ 400 ਸਾਲਾ ਪ੍ਰਕਾਸ਼ ਵਰ•ਾ ਪੰਜਾਬ ਸਰਕਾਰ ਮਨਾ ਰਹੀ ਹੈ, ਦੇ ਆਲੇ-ਦੁਆਲੇ ਕੀਤੇ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਜਿਲ•ਾ ਅਧਿਕਾਰੀਆਂ ਨਾਲ ਪਹੁੰਚ ਕੇ ਲਿਆ। ਇਸ ਮੌਕੇ ਉਨਾਂ ਨਾਲ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਚੇਅਰਮੈਨ ਸ੍ਰੀ ਅਰੁਣ ਪੱਪਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਸ੍ਰੀ ਸੋਨੀ ਨੇ ਸਾਰੇ ਅਧਿਕਾਰੀਆਂ ਨਾਲ ਗੁਰਦੁਆਰਾ ਗੁਰੂ ਕਾ ਮਹਿਲ ਪਹੁੰਚ ਕੇ ਮੱਥਾ ਟੇਕਿਆ ਅਤੇ ਉਥੇ ਗੁਰਦੁਆਰਾ ਪ੍ਰਬੰਧਕਾਂ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਸੋਨੀ ਨੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਉਤੇ ਗੇਟ ਬਨਾਉਣ ਲਈ 10 ਲੱਖ ਰੁਪਏ ਅਤੇ ਹੋਰ ਕੰਮਾਂ ਲਈ 50 ਲੱਖ ਰੁਪਏ ਖਰਚ ਕਰਨ ਦਾ ਐਲਾਨ ਕੀਤਾ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਾਬਾ ਸਤਨਾਮ ਸਿੰਘ ਨੇ ਸ੍ਰੀ ਸੋਨੀ ਅਤੇ ਹੋਰ ਅਧਿਕਾਰੀਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ।

            ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾ ਰਹੀ ਹੈ ਅਤੇ ਉਸ ਨੂੰ ਵੇਖਦੇ ਹੋਏ ਗੁਰਦੁਆਰਾ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਦੀ ਮੁਰੰਮਤ, ਸਾਫ-ਸਫਾਈ, ਬਿਜਲੀ ਦਾ ਕੰਮ ਕਰਵਾਇਆ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਕਰੀਬ 72 ਲੱਖ ਰੁਪਏ ਦੀ ਲਾਗਤ ਨਾਲ ਦਰਸ਼ਨੀ ਡਿਉੜੀ ਤੋਂ ਚੌਕ ਚੌਰਸਤੀ ਅਟਾਰੀ, ਗੁਰੂ ਬਜ਼ਾਰ ਗਲੀ, ਖੁਹ ਬੰਬੇ ਵਾਲਾ ਤੋਂ ਚੌਕ ਪੱਛੀਆਂ ਤੱਕ ਗਲੀ, ਗੁਰਦੁਆਰਾ ਗੁਰੂ ਕਾ ਮਹਿਲ ਤੋਂ ਬਾਜ਼ਾਰ ਟੋਭਾ ਭਾਈ ਸ਼ਾਲੋ, ਅਮਰ ਹਲਵਾਈ ਵਾਲੀ ਗਲੀ, ਸਪੀਡ ਬਰੇਕਰ ਅਤੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਉਤੇ ਬੈਠਣ ਲਈ ਬੈਚ ਆਦਿ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 19 ਦਸੰਬਰ ਜਿਸ ਦਿਨ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ, ਤੋਂ ਪਹਿਲਾਂ-ਪਹਿਲਾਂ ਇਹ ਕੰਮ ਪੂਰੇ ਕਰ ਲਏ ਜਾਣਗੇ। ਇਸ ਮੌਕੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਨੇ ਦਰਸ਼ਨਾਂ ਲਈ ਆ ਰਹੀਆਂ ਸੰਗਤਾਂ ਦੀ ਸਹੂਲਤ ਵਾਸਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਸਹੀ ਥਾਂ ਪਾਰਕ ਕਰਨ, ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਅਸੀਂ ਸੰਗਤ ਦੇ ਸਵਾਗਤ ਲਈ ਕੋਈ ਕਸਰ ਨਹੀਂ ਛੱਡਾਂਗੇ ਅਤੇ ਸਾਰੇ ਕੰਮ ਮਿੱਥੇ ਸਮੇਂ ਉਤੇ ਪੂਰੇ ਕਰਾਂਗੇ। ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਹਾਲ ਬਾਜ਼ਾਰ ਵਿਚ ਵਿਰਾਸਤੀ ਗਲੀ ਦੀ ਤਰਜ਼ ਉਤੇ ਸਾਰੇ ਦੁਕਾਨਾਂ ਦਾ ਮੱਥਾ ਇਕੋ-ਜਿਹਾ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨਾਂ ਦੱਸਿਆ ਕਿ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਾਫ-ਸੁਥਰਾ ਬਾਜ਼ਾਰ ਤਿਆਰ ਹੋਵੇਗਾ, ਜੋ ਕਿ ਹਰ ਆਉਣ ਵਾਲੇ ਲਈ ਖਿੱਚ ਦਾ ਕੇਂਦਰ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ ਡੀ ਸੀ ਪੀ ਸ੍ਰੀ ਸਰਤਾਜ ਸਿੰਘ ਚਾਹਲ, ਸ੍ਰੀ ਵਿਕਾਸ ਸੋਨੀ, ਸ੍ਰੀ ਸੁਨੀਲ ਕਾਉਂਟੀ, ਸ੍ਰੀਮਤੀ ਰਾਜਬੀਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *