ਅੰਮ੍ਰਿਤਸਰ, 9 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼
ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਵਧੀਆ ਕਿੱਤਾ ਸਿਖਲਾਈ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਈ:ਟੀ:ਆਈ ਬੇਰੀਗੇਟ ਵਿਖੇ ਕਰਵਾਏ ਗਏ ਸਾਦਾ ਸਮਾਰੋਹ ਵਿੱਚ 80 ਬੱਚਿਆਂ ਨੂੰ ਟੂਲ ਕਿੱਟਾਂ ਅਤੇ ਕਿਤਾਬਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਪੈਰਾ ਤੇ ਖੜਾ ਹੋਣ ਲਈ ਕਿੱਤਾ ਸਿਖਲਾਈ ਕੋਰਸ ਕਰਵਾÂੈ ਜਾ ਰਹੇ ਹਨ। ਉਨਾਂ ਦੱਸਿਆ ਕਿ ਕਿੱਤਾ ਸਿਖਲਾਈ ਕੋਰਸ ਕਰਕੇ ਆਪਣਾ ਖੁਦ ਕੰਮ ਕਰ ਸਕਦੇ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਆਈ:ਟੀ:ਆਈਜ਼ ਵਿੱਚ ਕਿੱਤਾ ਸਿਖਲਾਈ ਕੋਰਸਾਂ ਦ ਦਾਖਲੇ ਕਰ ਲਏ ਗਏ ਹਨ ਜਿਥੇ ਬੱਚਿਆਂ ਨੂੰ ਪੇਸ਼ਵਰਾਨਾ ਢੰਗ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਆਈ:ਟੀ:ਆਈ ਬੇਰੀਗੇਟ ਦੀ ਮੁਰੰਮਤ ਲਈ 40 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਰਾਸ਼ੀ ਨਾਲ ਆਈ:ਟੀ:ਆਈ ਬੇਰੀਗੇਟ ਦੀ ਬਿਲਡਿੰਗ ਦਾ ਨਵੀਨੀਕਰਨ ਕੀਤਾ ਜਾਵੇਗਾ।
ਇਸ ਉਪਰੰਤ ਸ੍ਰੀ ਸੋਨੀ ਵੱਲੋਂ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਮੈਡੀਸਨ ਮਾਰੀਕਟ ਅਤੇ ਚਮੜੇ ਵਾਲਾ ਬਾਜ਼ਾਰ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਅਤੇ ਸੀ:ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨਾਂ ਦੱਸਿਆ ਕਿ ਆਉਂਦੇ ਕੁਝ ਹੀ ਦਿਨਾਂ ਵਿੱਚ ਇਸ ਇਲਾਕੇ ਦੀ ਨੁਹਾਰ ਨੂੰ ਬਦਲ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਕੇਂਦਰੀ ਵਿਕਾਸ ਹਲਕੇ ਅਧੀਨ ਆਉਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ 80 ਫੀਸਦੀ ਤੋਂ ਜਿਆਦਾ ਪੂਰੇ ਕੀਤੇ ਗਏ ਹਨ। ਇਸ ਮੌਕੇ ਦਵਾਈ ਮਾਰਕੀਟ ਐਸੋਸੀÂੈਸ਼ਨ ਦੇ ਨੁਮਾਇੰਦਿਆਂ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮੈਡਮ ਰਾਜਬੀਰ ਕੌਰ, ਸ੍ਰੀ ਸੁਨੀਲ ਕਾਉਂਟੀ,ਐਕਸੀਅਨ ਸ: ਇੰਦਰਜੀਤ ਸਿੰਘ, ਐਕਸੀਅਨ ਨਗਰ ਨਿਗਮ ਸੰਦੀਪ ਸਿੰਘ, ਸ੍ਰੀ ਮਨਜੀਤ ਸਿੰਘ ਬੌਬੀ, ਪ੍ਰਿੰਸੀਪਲ ਆਈ:ਟੀ:ਆਈ ਮੈਡਮ ਰਣਜੀਤ ਕੌਰ, ਸ੍ਰੀਮਤੀ ਸੁਨੀਤਾ ਕੁਮਾਰੀ, ਗੁਰਪ੍ਰੀਤ ਸਿੰਘ, ਸ੍ਰੀ ਵਿਪਨ ਗਰਗ, ਅਵਤਾਰ ਸਿੰਘ, ਸ੍ਰੀ ਪਵਨ ਕੁਮਾਰ, ਸ੍ਰੀ ਸਰਬਜੀਤ ਚੋਪੜਾ, ਪ੍ਰਧਾਨ ਰਾਜ ਕੁਮਾਰ ਰਾਜੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
——
ਕੈਪਸ਼ਨ
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਆਈ:ਟੀ:ਆਈ ਬੇਰੀਗੇਟ ਵਿਖੇ ਸਮਾਰੋਹ ਦੌਰਾਨ ਬੱਚਿਆਂ ਨੂੰ ਟੂਲ ਕਿੱਟਾਂ ਦੀ ਵੰਡ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਪ੍ਰਿੰਸੀਪਲ ਆਈ:ਟੀ:ਆਈ ਮੈਡਮ ਰਣਜੀਤ ਕੌਰ ਤੇ ਕੌਂਸਲਰ ਵਿਕਾਸ ਸੋਨੀ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਅ ਤੇ ਖੋਜ ਮੰਤਰੀ ਪੰਜਾਬ ਵਾਰਡ ਨੰ: 50 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ ਵਿਕਾਸ ਸੋਨੀ।