Site icon NewSuperBharat

ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਦੋ ਦਿਨਾਂ ਦੇ ਅੰਦਰ ਅੰਦਰ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ***ਜੰਡਿਆਲਾ ਅਤੇ ਰਈਆ ਦਾਣਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:

 ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਕਰ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਰਕਾਰ ਵਲੋਂ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਾਣਾ ਮੰਡੀ ਜੰਡਿਆਲਾ ਅਤੇ ਰਈਆ ਦਾ ਦੌਰਾ ਕਰਨ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ।

 ਸ੍ਰ ਖਹਿਰਾ ਵੱਲੋਂ ਦਾਣਾ ਮੰਡੀਆਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਮੰਡੀਆਂ ਵਿੱਚ ਝੋਨਾ ਵੇਚਣ ਆÂੈ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕੀਟ ਕਮੇਟੀ ਅਤੇ ਆੜਤੀਆਂ ਦੇ ਝੋਨੇ ਮਾਪਣ ਦੀ ਮਸ਼ੀਨ ਵਿੱਚ ਕਾਫੀ ਅੰਤਰ ਪਾਇਆ ਜਾਂਦਾ ਹੈ ਜਿਸ ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਨਮੀ ਜਾਚਣ ਵਾਲੇ ਯੰਤਰਾਂ ਦੀ ਤੁਰੰਤ ਕੈਲੀਬਰੇਸ਼ਨ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦਾ ਸ਼ੰਕਾ ਨਾ ਰਹੇ। ਉਨਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਉਨਾਂ ਦਾ ਰਵੱਈਆ ਕਿਸਾਨ ਪੱਖੀ ਹੋਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਪੂਰਾ ਲਾਭ ਮਿਲ ਸਕੇ।

 ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਜਲਦ ਤੋਂ ਜਲਦ ਝੋਨੇ ਦੀ ਖਰੀਦ ਕਰਨ ਅਤੇ ਮੰਡੀ ਵਿੱਚੋਂ ਇਸ ਦੀ ਲਿਫਟਿੰਗ ਕਰਵਾਈ ਜਾਵੇ ਤਾਂ ਕਿ ਵੱਧ ਮਾਤਰਾ ਵਿੱਚ ਆÀੁਣ ਵਾਲੇ ਝੋਨੇ ਲਈ ਸਪੇਸ ਬਣ ਸਕੇ।  ਸ੍ਰ ਖਹਿਰਾ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣਾ ਝੋਨਾ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਸਰਕਾਰ ਵੱਲੋਂ ਮਿਥਿਆ ਪੂਰਾ ਰੇਟ ਮਿਲ ਸਕੇ। ਉਨਾਂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿੱਚ ਲੱਗੇ ਝੋਨੇ ਦੇ ਢੇਰਾਂ ਦੀ ਖੁਦ ਜਾਂਚ ਕੀਤੀ ਅਤੇ ਉਨਾਂ ਦੀ ਨਮੀ ਦੀ ਮਾਤਰਾ ਨੂੰ ਜਾਂਚਿਆ। ਸ੍ਰ ਖਹਿਰਾ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਬੜੇ ਸ਼ਾਂਤੀਪੂਰਵਕ ਢੰਗ ਨਾਲ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਬਾਰਦਾਨੇ ਦੀ ਕੋਈ ਵੀ ਸਮੱਸਿਆ ਨਹੀਂ ਹੈ। ਉਨਾਂ ਵੱਲੋਂ ਮਾਰਕੀਟ ਕਮੇਟੀ ਦੇ ਰਜਿਸਟਰਾਂ ਦੀ ਜਾਂਚ ਵੀ ਕੀਤੀ ਗਈ।

 ਇਸ ਮੌਕੇ ਜਿਲਾ ਖੁਰਾਕ ਤੇ ਸਪਲਾਈ ਅਫਸਰ ਮੈਡਮ ਜਸਜੀਤ ਕੌਰ, ਜਿਲਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ ਰਈਆ ਸਵੱਸਤ ਸੌਂਧੀ, ਏ:ਐ:ਐਸ:ਓ ਜੰਡਿਆਲਾ ਗੁਰੂ ਸ੍ਰ ਅਰਸ਼ਦੀਪ ਸਿੰਘ ਵੀ ਹਾਜਰ ਸਨ।

ਕੈਪਸ਼ਨ :ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ  ਦਾਣਾ ਮੰਡੀ ਜੰਡਿਆਲਾ ਅਤੇ ਰਈਆ ਵਿਖੇ ਝੋਨੇ ਦੇ ਢੇਰਾਂ ਦੀ ਜਾਂਚ ਕਰਦੇ ਹੋਏ।

===—-

Exit mobile version