ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 55 ਵਿਖੇ 1 ਕਰੋੜ 35 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਢਪੱਈ ਰੋਡ ਵਿਖੇ ਬਣ ਰਹੇ ਭਗਤ ਕਬੀਰ ਦੇ ਗੇਟ ਦੇ ਕੰਮਾਂ ਦਾ ਕੀਤਾ ਨਿਰੀਖਣ
ਉੱਤਰ ਪ੍ਰਦੇਸ਼ ਕਲਿਆਣ ਪਰਿਸ਼ਦ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
ਅੰਮ੍ਰਿਤਸਰ, 18 ਅਕਤੂਬਰ ( ਨਿਊ ਸੁਪਰ ਭਾਰਤ ਨਿਊਜ਼ )-
ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਨਾਂ ਕੰਮਾਂ ਦਾ ਨਿਰੀਖਣ ਕਰਨ ਲਈ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 55 ਦਾ ਦੌਰਾ ਕੀਤਾ ਗਿਆ ਅਤੇ ਢੱਪਈ ਰੋਡ ਵਿਖੇ ਭਗਤ ਕਬੀਰ ਜੀ ਦੇ ਬਣ ਰਹੇ ਗੇਟ ਦੇ ਕੰਮਾਂ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਗੇਟ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ
ਸ੍ਰੀ ਸੋਨੀ ਵਲੋਂ ਵਾਰਡ ਨੰ: 55 ਵਿੱਚ 1 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ, ਗਲੀਆਂ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ ਗਿਆ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਵਾਰਡ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਖ਼ਰਾਬ ਹੋ ਗਈਆਂ ਸਨ। ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨਾਂ ਦੱਸਿਆ ਕਿ ਇਸ ਵਾਰਡ ਵਿਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ। ਜਿਸ ਕਰਕੇ ਗਲੀਆਂ ਨਾਲੀਆਂ ਨੂੰ ਮੁੜ ਫਿਰ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸਦੇ ਨਾਲ ਨਾਲ ਹੀ ਸੀਵਰੇਜ ਦਾ ਸਿਸਟਮ ਵੀ ਠੀਕ ਕੀਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਇਸ ਵਾਰਡ ਵਿੱਚ ਪਹਿਲਾਂ ਹੀ ਨਵਾਂ ਟਿਊਬਵੈਲ ਅਤੇ ਐਲ.ਈ.ਡੀ ਲਾਈਟਾਂ ਲੱਗ ਚੁਕੀਆਂ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਹਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਸ੍ਰੀ ਸੋਨੀ ਵਲੋਂ ਆਪਣੀ ਰਿਹਾਇਸ਼ ਤੇ ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਨੂੰ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਪਰਿਸ਼ਦ ਵਲੋਂ ਆਪਣੇ ਬਕਾਇਆ ਪਏ ਕੰਮਾਂ ਨੂੰ ਪੂਰਾ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਜੇਕਰ ਹੋਰ ਲੋੜ ਪਈ ਤਾਂ ਹੋਰ ਫੰਡਜ਼ ਮੁਹੱਇਆ ਕਰਵਾਏ ਜਾਣਗੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਸੁਰਿੰਦਰ ਛਿੰਦਾ,ਸ੍ਰੀ ਰਾਜ਼ੇਸ਼ ਕੁਮਾਰ, ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਸੁਖਦੇਵ ਪਾਲ, ਸੰਸਥਾਪਕ ਸੁਖਦੀਪ ਸਿੰਘ, ਜਨਰਲ ਸਕੱਤਰ ਰਾਮ ਮੋਹਨ ਗੋਸਵਾਮੀ, ਸੈਕਟਰੀ ਸ਼ਾਮ ਲਾਲ ਅਤੇ ਉਮੇਸ਼ ਯਾਦਵ, ਨਗਰ ਨਿਗਮ ਦੇ ਐਕਸੀਐਨ ਸ: ਸੰਦੀਪ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ:—– ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰ: 55 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ। ਨਾਲ ਹਨ ਕੌਂਸਲਰ ਸ੍ਰੀ ਵਿਕਾਸ ਸੋਨੀ ਤੇ ਸੁਰਿੰਦਰ ਛਿੰਦਾ
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਢੱਪਈ ਰੋਡ ਵਿਖੇ ਭਗਤ ਕਬੀਰ ਜੀ ਦੇ ਬਣ ਰਹੇ ਗੇਟ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਨੂੰ 2 ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ।