December 23, 2024

1 ਨਵੰਬਰ ਨੂੰ ਹੋਵੇਗਾ ਤਕਨੀਕੀ ਸਹਾਇਕਾਂ ਦਾ ਲਿਖਤੀ ਟੈਸਟ -ਵਧੀਕ ਡਿਪਟੀ ਕਮਿਸ਼ਨਰ

0

ਅੰਮ੍ਰਿਤਸਰ 21 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:

 ਮਗਨਰੇਗਾ ਸਕੀਮ ਅਧੀਨ ਠੇਕੇ ਦੇ ਆਧਾਰ ਤੇ ਭਰਤੀ ਲਈ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਦਫ਼ਤਰ ਅੰਮ੍ਰਿਤਸਰ ਨੂੰ ਜੋ ਅਰਜੀਆਂ ਪ੍ਰਾਪਤ ਕੀਤੀਆਂ ਗਈਆਂ ਸਨ ਉਸ ਸਬੰਧੀ ਤਕਨੀਕੀ ਸਹਾਇਕ ਸਬੰਧੀ ਯੋਗ ਅਤੇ ਅਯੋਗ ਉਮੀਦਵਾਰਾਂ ਦੀ ਲਿਸਟਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ  website amritsar.nic.in ‘ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲਾ ਪ੍ਰੋਗਰਾਮ ਕੋਆਰਡੀਨੇਅਰ (ਮ.ਗ.ਨਰੇਗਾ) ਅੰਮ੍ਰਿਤਸਰ ਨੇ ਦੱਸਿਆ ਕਿ ਤਕਨੀਕੀ ਸਹਾਇਕਾਂ ਲਈ ਯੋਗ ਉਮੀਦਵਾਰਾਂ ਦਾ ਲਿਖਤੀ ਟੈਸਟ 1 ਨਵੰਬਰ 2020 ਨੂੰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧੀ ਸੂਚਨਾਂ ਵੀ ਵੈਬਸਾਈਟ ਤੇ ਅਪਲੋਡ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਨਾਂ ਉਮੀਦਵਾਰਾਂ ਨੂੰ ਅਯੋਗ ਘੋਸ਼ਿਤ ਕੀਤਾ ਗਿਆ ਹੈ ਉਹ ਆਪਣਾ ਪੱਖ 26 ਅਕਤੂਬਰ 2020 ਨੂੰ ਸ਼ਾਮ 5:00 ਵਜੇ ਤੱਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਦਫ਼ਤਰ ਵਿਖੇ ਨਿਜੀ ਤੋਰ ਤੇ ਹਾਜ਼ਰ ਹੋ ਕੇ ਲਿਖਤੀ ਦੇ ਸਕਦੇ ਹਨ।

============–

Leave a Reply

Your email address will not be published. Required fields are marked *