Site icon NewSuperBharat

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਦੀ ਚੁਕਾਈ ਸਹੁੰ

ਜ਼ਿਲਾ ਪ੍ਰੀਸ਼ਦ ਹਾਲ ਵਿਖੇ ਕੌਮੀ ਏਕਤਾ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦਿਵਾਇਆ ਪ੍ਰਣ

ਸਰਦਾਰ ਵੱਲਭ ਭਾਈ ਪਟੇਲ ਦੀ ਵਿਚਾਰਧਾਰਾ ਤੋਂ ਸੇਧ ਲੈਣ ਦਾ ਸੱਦਾ

ਅੰਮ੍ਰਿਤਸਰ, 31 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼

ਆਜ਼ਾਦ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਏ ਗਏ ‘ਕੌਮੀ ਏਕਤਾ ਦਿਵਸ’ ਮੌਕੇ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ।

ਉਨਾਂ ਕਿਹਾ ਕਿ ਅਸੀਂ ਪੂਰੀ ਸੰਜੀਦਗੀ ਨਾਲ ਪ੍ਰਣ ਲੈਂਦੇ ਹਾਂ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗੇ ਅਤੇ ਆਪਣੇ ਦੇਸ਼ ਵਾਸੀਆਾਂ ਵਿੱਚ ਵੀ ਇਹ ਸੰਦੇਸ਼ ਫੈਲਾਉਣ ਲਈ ਪੂਰੇ ਯਤਨ ਕਰਾਂਗੇ।

ਇਸ ਮੌਕੇ ਸ੍ਰੀ ਮੁੱਧਲ ਨੇ  ਕਿਹ ਕਿ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ ਕਿ ਦੇਸ਼ ਦੀ ਰਾਸ਼ਟਰੀ ਏਕਤਾ ਅਖੰਡਤਾ ਲਈ ਅੱਗੇ ਆਈਏ। ਉਨਾਂ ਨੇ ਸਭ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਤੇ ਵਿਚਾਰਧਾਰਾ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲਾ ਬਚੱਤ ਅਫ਼ਸਰ ਸ੍ਰੀ ਗੁਲਸ਼ਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਹਾਜ਼ਰ ਸਨ।

ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਸਬੰਧੀ ਸਹੁੰ ਚੁਕਾਉਂਦੇ ਹੋਏ।

Exit mobile version