December 22, 2024

ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਤੰਦਰੁਸਤ ਪੰਜਾਬ ਸਿਹਤ ਕੇਂਦਰ-ਦੱਤੀ

0

ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣਗੀਆਂ ਸਿਹਤ ਸਹੂਲਤਾਂ-ਭਲਾਈਪੁਰ

ਕਰੋਨਾ ਦੀ ਦੂਜੀ ਲਹਿਰ ਤੋਂ ਨਿਪਟਣ ਲਈ ਪ੍ਰਸ਼ਾਸਨ ਪੂਰੀ ਤਰ•ਾਂ ਤਿਆਰ -ਡਿਪਟੀ ਕਮਿਸ਼ਨਰ

ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ / 21 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:–

ਪੰਜਾਬ ਸਰਕਾਰ ਵਲੋਂ ਰੋਗ-ਮੁਕਤ ਪੰਜਾਬ ਵੱਲ ਵੱਡੀ ਪੁਲਾਂਘ ਪੁੱਟਦਿਆਂ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੇਂਡੂ ਖੇਤਰ ਨਾਲ ਸਬੰਧਤ ਲੋਕਾਂ ਨੂੰ ਹੋਰ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਪ੍ਰੋਗਰਾਮ ਦੌਰਾਨ ਉਦਘਾਟਨ ਕੀਤਾ ਗਿਆ।

ਇਸ ਮੌਕੇ ਸਿਵਲ ਹਸਪਤਾਲ ਵਿਖੇ ਵਰਚੂਅਲ ਮੀਟਿੰਗ ਦੌਰਾਨ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉੱਤਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਗਰੀਬ ਲੋਕਾਂ ਨੂੰ ਆਪਣੇ ਘਰ ਦੇ ਨਜ਼ਦੀਕ ਤੋਂ ਹੀ ਸਿਹਤ ਸੇਵਾਵਾਂ ਉਪਲਬੱਧ ਹੋਣਗੀਆਂ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡ ਪੱਧਰ ‘ਤੇ ਸਥਿਤ ਸਬ ਸੈਂਟਰਾਂ ਨੂੰ ਅਪਗ੍ਰੇਡ ਕਰਕੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨਾਂ ਕੇਂਦਰਾਂ ਵਿਚ ਡਾਕਟਰੀ ਸਟਾਫ਼ ਤੋਂ ਇਲਾਵਾ ਹੋਰ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜੋ ਕਿ ਪੇਂਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।

ਇਸ ਮੌਕੇ ਸ: ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹੇਠਲੇ ਤੋਂ ਹੇਠਲੇ ਪੱਧਰ ਤੱਕ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਿਤ ਕੀਤੇ ਜਾ ਰਹੇ  ਹਨ। ਉਨਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਮਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਵੀ ਇਨਾਂ ਵਲੋਂ ਬਾਖੁਬੀ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ ਗਿਆ ਹੈ।

ਵਰਚੂਅਲ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਅ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਲੋਕਾਂ ਦੀ ਸ਼ੁਰੂਆਤੀ ਸਮੇਂ  ਹੀ  ਬਿਮਾਰੀ ਪਕੜ ਵਿਚ ਆਉਣ ਕਰਕੇ ਉਸਦਾ ਸਹੀ ਸਮੇਂ ਸਿਰ ਇਲਾਜ ਕੀਤਾ ਜਾ ਸਕੇਗਾ। ਸ: ਖਹਿਰਾ ਨੇ ਦੱਸਿਆ ਕਿ ਜ਼ਿਲੇ ਵਿੱਚ ਪਹਿਲਾਂ ਹੀ 137 ਤੰਦਰੁਸਤ ਪੰਜਾਬ ਸਿਹਤ ਕੇਂਦਰ ਕੰਮ ਕਰ ਰਹੇ ਹਨ। ਜਿਨਾਂ ਵਿੱਚ ਕਮਿਊਨਿਟੀ ਸਿਹਤ ਅਫ਼ਸਰਾਂ ਵਲੋਂ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਨਾਂ ਸਿਹਤ ਕੇਂਦਰਾਂ ਦੀਆਂ ਸਾਰੀਆਂ ਮੁੱਢਲੀਆਂ ਜ਼ਰੂਰਤਾਂ ਪੁਰੀਆਂ ਕੀਤੀ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮਿਲ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਸ: ਖਹਿਰਾ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਵਲੋਂ ਕਾਫ਼ੀ ਅਣਗਹਿਲੀ ਕੀਤੀ ਗਈ ਹੈ। ਉਨਾਂ ਕਿਹਾ ਕਿ ਦੂਜੀ ਲਹਿਰ ਤੋਂ ਅਸੀਂ ਤਾਂ ਹੀ ਬੱਚ ਸਕਦੇ ਹਾਂ ਜੇਕਰ ਅਸੀਂ ਸਾਰੇ ਮਾਸਕ ਦੀ ਵਰਤੋਂ ਕਰੀਏ, ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ ਕਰੀਏ। ਉਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਸਿਹਤ ਬੀਮਾ ਯੋਜਨਾ, ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

      ਇਸ ਤੋਂ ਪਹਿਲਾਂ ਵਰਚੂਅਲ ਮੀਟਿੰਗ ਮੌਕੇ ਕੋਵਿਡ-19 ਦੇ ਦੌਰ ਵਿੱਚ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਕਾਰਜ਼ਗਾਰੀ ਦਿਖਾਉਂਦੀ ਹੋਈ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਕੋਵਿਡ-19 ਮਹਾਂਮਾਰੀ ਦੌਰਾਨ ਡਾਕਟਰਾਂ ਵਲੋਂ ਆਪਣੀ ਡਿਊਟੀ ਦੌਰਾਨ ਨਿਭਾਏ ਗਏ ਕਾਰਜਾਂ ਤੇ ਤਜ਼ਰਬਿਆਂ ਨੂੰ ਵੀ ਸ਼ਾਝਾ ਕੀਤਾ ਗਿਆ।

      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਸਿਵਲ ਸਰਜਨ ਡਾ. ਨਵਦੀਪ ਸਿੰਘ , ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਸਪ੍ਰੀਤ ਸ਼ਰਮਾ, ਡਾ. ਚਰਨਜੀਤ ਸਿੰਘ, ਡਾ. ਮਦਨ ਮੋਹਨ, ਸ: ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠਿਆ, ਸ੍ਰੀਮਤੀ ਮਮਤਾ ਦੱਤਾ ਅਤੇ ਸਿਹਤ ਵਿਭਾਗ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵਰਚੂਅਲ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ। ਨਾਲ ਹਨ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਅਤੇ ਸ: ਸੰਤੋਖ ਸਿੰਘ ਭਲਾਈਪੁਰ

Leave a Reply

Your email address will not be published. Required fields are marked *