ਅੰਮ੍ਰਿਤਸਰ (AMITSAR )ਗੇਮਜ਼ ਐਸੋਸੀਏਸ਼ਨ ਦੀ ਚੋਣ 12 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ / 01 ਦਸੰਬਰ / ਨਿਊ ਸੁਪਰ ਭਾਰਤ ਨਿਊਜ਼—
ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਸਕੱਤਰ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੂਚਿਤ ਕੀਤਾ ਗਿਆ ਕਿ ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-ਕਮ-ਇਲੇਕਟ੍ਰੋਰਲ ਅਫ਼ਸਰ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਮੈਂਬਰਾਂ ਦੀ ਸੂਚੀ ਫਾਇਨਲ ਕਰਨ ਉਪਰੰਤ 27 ਨਵੰਬਰ ਨੂੰ ਪਬਲਿਕ ਨੋਟਿਸ ਰਾਹੀਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਨੋਟਿਸ ਬੋਰਡ ਤੇ ਚਸਪਾ ਕੀਤੀ ਗਈ ਸੀ। ਹੁਣ ਇਸ ਸੰਸਥਾ ਦੀ ਚੌਣ ਕਰਾਉਣ ਲਈ ਪ੍ਰਧਾਨ, ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ, ਅੰਮ੍ਰਿਤਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵਲੋਂ ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-1 ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਚੌਣਾਂ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸ਼ਡਿਊਲ ਮੁਤਾਬਕ ਚੌਣ ਲੜਨ ਵਾਲੇ ਉਮੀਦਵਾਰ 7 ਦਸੰਬਰ ਅਤੇ 8 ਦਸਬੰਰ, 2020 ਨੂੰ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-1 ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਨੋਮੀਨੇਸ਼ਨ ਭਰ ਸਕਦੇ ਹਨ।ਡਾ. ਅਗਰਵਾਲ ਨੇ ਦੱਸਿਆ ਕਿ ਉਮੀਦਵਾਰਾਂ ਦੀ ਫਾਈਨਲ ਸੂਚੀ ਮਿਤੀ 9 ਦਸੰਬਰ ਨੂੰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਦੇ ਬਾਹਰ ਅਤੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਨੋਟਿਸ ਬੋਰਡ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ 12 ਦਸੰਬਰ ਨੂੰ ਇਸ ਐਸੋਸੀਏਸ਼ਨ ਦੀ ਚੋਣ ਕਰਵਾਈ ਜਾਵੇਗੀ, ਵੋਟਾਂ ਦੀ ਗਿਣਤੀ ਅਤੇ ਨਤੀਜੇ 12 ਦਸੰਬਰ ਨੂੰ ਹੀ ਐਲਾਨੇ ਜਾਣਗੇ।