ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 68 ਵਿਖੇ 25 ਲੱਖ ਰੁਪਏ ਨਾਲ ਬਣਨ ਵਾਲੀ ਸੜਕ ਦੀ ਕੀਤੀ ਸ਼ੁਰੂਆਤ
ਅੰਮਿ੍ਰਤਸਰ / 01 ਮਾਰਚ /
ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਚਲ ਰਹੇ ਹਨ ਅਤੇ ਆਉਂਦੇ ਕੁਝ ਹੀ ਮਹੀਨਿਆਂ ਵਿੱਚ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਹਾਰ ਬਦਲ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 78 ਦੇ ਅਧੀਨ ਆਉਂਦੇ ਇਲਾਕੇ ਬੰਗਲਾ ਬਸਤੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀ ਬਣਨ ਵਾਲੀ ਸੜਕ ਦੀ ਸ਼ੁਰੂਆਤ ਸਮੇਂ ਕੀਤਾ।
ਸ੍ਰੀ ਸੋਨੀ ਨੇ ਕਿਹਾ ਕਿ ਇਸ ਇਲਾਕੇ ਵਿੱਚ ਨਵਾਂ ਸੀਵਰੇਜ ਪਾਉਣ ਦੇ ਕਾਰਨ ਸੜਕ ਪੁੱਟੀ ਗਈ ਸੀ। ਉਨਾਂ ਦੱਸਿਆ ਕਿ ਇਸ ਇਲਾਕੇ ਵਿਚ ਨਵਾਂ ਸੀਵਰੇਜ ਪੈ ਗਿਆ ਹੈ ਅਤੇ ਇਸ ਸੀਵਰੇਜ ਦੇ ਕੰਮ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਇਹ ਸੜਕ ਜਲਦੀ ਹੀ ਨਵੀਂ ਬਣ ਜਾਵੇਗੀ। ਸ੍ਰੀ ਸੋਨੀ ਨੇ ਸਬੰਧਤ ਅਧੀਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਦਾ ਨਿਰਮਾਣ ਆਪਣੀ ਦੇਖ ਰੇਖ ਹੇਠ ਕਰਾਉਣ। ਉਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰਖਿਆ ਜਾਵੇ ਅਤੇ ਮਿਥੇ ਸਮੇਂ ਦੇ ਅੰਦਰ ਅੰਦਰ ਕੰਮ ਨੂੰ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਸ੍ਰੀ ਸੋਨੀ ਵਲੋਂ ਵਾਰਡ ਨੰ: 68 ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਸ੍ਰੀ ਸੋਨੀ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਸੋਨੀ ਨੇ ਕਿਹਾ ਕਿ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਹਲ ਹੀਲੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ।
ਕੈਪਸ਼ਨ: ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮਨ ਸ੍ਰੀ ਅਰੁਣ ਕੁਮਾਰ ਪੱਪਲ, ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਸ੍ਰੀ ਤਾਹਿਰ ਸ਼ਾਹ,ਸ੍ਰੀ ਪਰਮਜੀਤ ਸਿੰਘ, ਸ੍ਰੀ ਬੌਬੀ ਪ੍ਰਧਾਨ, ਸ੍ਰੀ ਸੁਸ਼ੀਲ ਕੁਮਾਰ, ਸ੍ਰੀ ਖੁਦੀ ਰਾਮ, ਸ੍ਰੀ ਵਿਨੋਦ ਕੁਮਾਰ, ਸ੍ਰੀ ਰਾਹੁਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਰਿਬਨ ਕੱਟ ਕੇ ਸੜਕੇ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ। ਨਾਲ ਹਨ ਮਾਰਕੀਟ ਕਮੇਟੀ ਦੇ ਚੇਅਰਮਨ ਸ੍ਰੀ ਅਰੁਣ ਕੁਮਾਰ ਪੱਪਲ, ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਸ੍ਰੀ ਤਾਹਿਰ ਸ਼ਾਹ
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰ: 68 ਦਾ ਦੌਰਾ ਕਰਦੇ ਹੋਏ।